ਕੋਲਕਾਤਾ, 05 ਜੂਨ : ਓਡੀਸ਼ਾ ਦੇ ਬਾਲੇਸ਼ਵਰ ਵਿੱਚ ਹੋਏ ਰੇਲ ਹਾਦਸੇ ਵਿੱਚ ਪੱਛਮੀ ਬੰਗਾਲ ਦੇ ਕਈ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਕਈ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਸੀਐਮ ਮਮਤਾ ਬੈਨਰਜੀ ਨੇ ਅੱਜ ਪੀੜਤਾਂ ਲਈ ਵੱਡਾ ਐਲਾਨ ਕੀਤਾ ਹੈ। ਮਮਤਾ ਨੇ ਮ੍ਰਿਤਕ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਗੱਲ ਕਹੀ ਹੈ। ਹਾਵੜਾ 'ਚ ਬੋਲਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਹਾਦਸੇ 'ਚ ਕੁਝ ਲੋਕਾਂ ਦੀ ਜਾਨ ਚਲੀ ਗਈ ਅਤੇ ਕੁਝ ਨੇ ਆਪਣੀਆਂ ਬਾਹਾਂ ਅਤੇ ਲੱਤਾਂ ਗੁਆ ਦਿੱਤੀਆਂ। ਅਜਿਹੇ....
ਰਾਸ਼ਟਰੀ
ਤਿਰੂਵਨੰਤਪੁਰਮ, 04 ਜੂਨ : ਦੇਸ਼ ਦੇ ਵਕੀਲਾਂ ਦੀ ਜਥੇਬੰਦੀ "ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼" ਦੀ ਨੈਸ਼ਨਲ ਕਾਨਫਰੰਸ ਕੇਰਲਾ ਦੀ ਰਾਜਧਾਨੀ ਤਿਰੂਵਨੰਤਪੁਰਮ ਵਿਖੇ ਚੱਲ ਰਹੀ ਹੈ। ਇਸ ਕਾਨਫਰੰਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਐਡਵੋਕੇਟ ਆਰ. ਐਸ. ਚੀਮਾ ਵੱਲੋਂ ਐਸੋਸੀਏਸ਼ਨ ਦਾ ਝੰਡਾ ਲਹਿਰਾਅ ਕੇ ਕੀਤੀ ਗਈ। ਡੈਲੀਗੇਟਾਂ ਦਾ ਸੁਆਗਤ ਐਡਵੋਕੇਟ ਕੇ. ਪੀ. ਜਯਚੰਦਰਾ ਵੱਲੋਂ ਕੀਤਾ ਗਿਆ। ਕਾਨਫਰੰਸ ਦਾ ਉਦਘਾਟਨ ਕੇਰਲਾ ਦੇ ਮੁੱਖ ਮੰਤਰੀ ਕਾਮਰੇਡ ਪਿਨਾਰਾਈ ਵਿਜਯਨ ਨੇ ਕੀਤਾ। ਦੇਸ਼ ਭਰ ਤੋਂ ਆਏ ਵਕੀਲਾਂ ਦੀ....
ਖਗੜੀਆ , 4 ਜੂਨ : ਬਿਹਾਰ ਦੇ ਖਗੜੀਆ ‘ਚ ਅਗਵਾਨੀ-ਸੁਲਤਾਨ ਗੰਜ ਵਿਚਾਲੇ ਗੰਗਾ ‘ਤੇ ਬਣਿਆ ਪੁਲ ਐਤਵਾਰ ਨੂੰ ਢਹਿ ਗਿਆ। ਪੁਲ ਦੇ ਚਾਰ ਖੰਭੇ ਵੀ ਨਦੀ ਵਿੱਚ ਡੁੱਬ ਗਏ। ਪੁਲ ਦਾ ਕਰੀਬ 192 ਮੀਟਰ ਹਿੱਸਾ ਨਦੀ ਵਿੱਚ ਡਿੱਗ ਗਿਆ ਹੈ। ਹਾਦਸੇ ਦੇ ਸਮੇਂ ਮਜ਼ਦੂਰ ਉੱਥੋਂ 500 ਮੀਟਰ ਦੂਰ ਕੰਮ ਕਰ ਰਹੇ ਸਨ। ਹਾਲਾਂਕਿ ਇੰਨੇ ਵੱਡੇ ਢਾਂਚੇ ਦੇ ਢਹਿ ਜਾਣ ਕਾਰਨ ਗੰਗਾ ਨਦੀ ਵਿੱਚ ਕਈ ਫੁੱਟ ਉੱਚੀਆਂ ਲਹਿਰਾਂ ਉੱਠੀਆਂ। ਪੁਲ ਦਾ ਕੁਝ ਹਿੱਸਾ ਪਿਛਲੇ ਸਾਲ ਵੀ ਢਹਿ ਗਿਆ ਹੈ। ਦੱਸ ਦਈਏ ਕਿ ਪੁਲ ਦਾ ਨੀਂਹ ਪੱਥਰ 2014 ਵਿੱਚ....
ਨਵੀਂ ਦਿੱਲੀ, 4 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫਦ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਵਫਦ ਨੇ ਗੁਰਦੁਆਰਾ ਸਾਹਿਬਾਨ ਦੇ ਕੰਮਕਾਜ ਤੇ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਤੇ ਉਹਨਾਂ ਨੂੰ ਮੰਗ ਪੱਤਰ ਸੌਂਪਿਆ। ਇਹਵੀ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਲਿਆਂਦਾ ਜਾਵੇ। ਇਸ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਸੁਧਾਰ ਆਵੇਗਾ। ਅਮਿਤ ਸ਼ਾਹ ਨੇ ਵਫਦ ਦੇ ਆਗੂਆਂ ਨੂੰ ਡਟਵੀਂ....
ਨਵੀਂ ਦਿੱਲੀ, 4 ਜੂਨ : ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ 16 ਜੂਨ ਨੂੰ ਹੋ ਰਹੀ ਹੈ ਜਿਸ ਵਿਚ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਤੇ ਚਰਚਾ ਹੋ ਸਕਦੀ ਹੈ। ਭੁੱਲਰ ਇਸ ਵੇਲੇ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹਨ ਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਬੋਰਡ ਵਿਚ ਤਿਹਾੜ ਜੇਲ੍ਹ ਦੇ ਡਾਇਰੈਕਟਰ, ਗ੍ਰਹਿ ਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ ਡਾਇਰੈਕਟਰ ਸਮਾਜ ਭਲਾਈ ਵਿਭਾਗ ਮੈਂਬਰ ਹੁੰਦੇ ਹਨ।....
ਬਾੜਮੇਰ ( ਰਾਜਸਥਾਨ ), 04 ਜੂਨ : ਇੱਕ ਮਾਂ ਨੇ ਆਪਣੇ ਚਾਰ ਬੱਚਿਆਂ ਨੁੰ ਅਨਾਜ ਵਾਲੇ ਡਰੰਮ ਵਿੱਚ ਬੰਦ ਕਰਕੇ ਮਾਰ ਦੇਣ ਅਤੇ ਖੁਦ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਹੈ । ਇਹ ਘਟਨਾਂ ਬਾੜਮੇਰ ਦੇ ਪਿੰਡ ਬਾਨੀਆਵਾਸ ਦੀ ਹੈ , ਇਹ ਵੀ ਪਤਾ ਲੱਗਾ ਹੈ ਕਿ ਮਾਂ ਗਰਭਵਤੀ ਸੀ । ਮਿਲੀ ਜਾਣਕਾਰੀ ਅਨੁਸਾਰ ਉਰਮਿਲਾ (27) ਪਤਨੀ ਜੇਠਾਰਾਮ ਨੇ ਆਪਣੇ ਬੱਚਿਆਂ ਭਾਵਨਾ (8), ਵਿਕਰਮ (5), ਵਿਮਲਾ (3) ਤੇ ਮਨੀਸ਼ਾ (2) ਨੂੰ ਇੱਕ ਅਨਾਜ ਵਾਲਟ ਡਰੰਮ ਵਿੱਚ ਵਾੜ ਕੇ ਉਪਰੋਂ ਢੱਕਣ ਬੰਦ ਕਰ ਦਿੱਤਾ....
ਨਵੀਂ ਦਿੱਲੀ, 03 ਜੂਨ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39000 ਕਰੋੜ ਰੁਪਏ ਬਣਦੀ ਹੈ। ਪਰ ਹੁਣ ਜਦੋਂ ਕਿ ਵਿੱਤ ਮੰਤਰਾਲੇ ਵੱਲੋਂ 18000....
ਪੂਰਨੀਆਂ, 03 ਜੂਨ : ਪੂਰਨੀਆਂ ਸ਼ਹਿਰ ਇਲਾਕੇ ਦੇ ਮਰੰਗਾ ਥਾਣਾ ਨੇੜੇ ਨੈਸ਼ਨਲ ਹਾਈਵੇਅ-31 ਤੇ ਇੱਕ ਬਰਾਤੀਆਂ ਨਾਲ ਭਰੀ ਅਰਟਿਗਾ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਦੋ ਲੜਕੀਆਂ ਸਮੇਤ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ‘ਚ 09 ਲੋਕਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਵੀ ਹੋ ਗਏ, ਜਿੰਨ੍ਹਾਂ ‘ਚੋ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿੰਨ੍ਹਾਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਹਸਪਤਾਲ ਪੂਰਨੀਆਂ ਵਿਖੇ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ....
ਬਾਲਾਸੋਰ, 03 ਜੂਨ : ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹਾ ਮੁੱਖ ਹਸਪਤਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉੜੀਸਾ ਦੇ ਬਾਲਾਸੋਰ ਵਿੱਚ ਵਾਪਰਿਆ ਰੇਲ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਅਸੀਂ ਆਪਣੇ ਪਰਿਵਾਰਾਂ ਨੂੰ ਗੁਆਉਣ ਵਾਲਿਆਂ ਨੂੰ ਵਾਪਸ ਨਹੀਂ ਲਿਆ ਸਕਦੇ, ਪਰ ਰੇਲ ਹਾਦਸੇ ਦੇ ਦੋਸ਼ੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਅਤੇ ਲੋਕਾਂ ਦਾ....
ਭੁਵਨੇਸ਼ਵਰ, 03 ਜੂਨ : ਓਡੀਸ਼ਾ ਵਿੱਚ, ਕੋਰੋਮੰਡਲ ਐਕਸਪ੍ਰੈਸ (12841-ਅੱਪ) ਸ਼ੁੱਕਰਵਾਰ ਸ਼ਾਮ ਨੂੰ ਬਾਲਾਸੋਰ ਜ਼ਿਲ੍ਹੇ ਦੇ ਅਧੀਨ ਬਹਾਨਾਗਾ ਸਟੇਸ਼ਨ ਤੋਂ ਦੋ ਕਿਲੋਮੀਟਰ ਦੂਰ ਪੰਪਨਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਓਡੀਸ਼ਾ ਵਿੱਚ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਇਸ ਹਾਦਸੇ ਵਿੱਚ 261 ਲੋਕਾਂ ਦੀ ਮੌਤ ਹੋ ਗਈ ਸੀ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਬਾਲਾਸੋਰ 'ਚ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਓਡੀਸ਼ਾ ਆ....
ਇਸ ਵਾਰ ਲੱਗਣ ਵਾਲੇ ਗੁਰਮਤਿ ਕੈਂਪਾਂ ਵਿਚ 8 ਹਜ਼ਾਰ ਬੱਚਿਆਂ ਤੇ 200 ਅਧਿਆਪਕਾਂ ਦੇ ਸ਼ਾਮਲ ਹੋਣਗੇ ਦਿੱਲੀ ਤੋਂ ਇਲਾਵਾ ਯੂ ਪੀ ਤੇ ਪੰਜਾਬ ਵਿਚ ਲਗਾਏ ਜਾਣਗੇ ਕੈਂਪ ਨਵੀਂ ਦਿੱਲੀ, 3 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਵਾਸਤੇ 20 ਰੋਜ਼ਾ ਗੁਰਮਤਿ ਕੈਂਪਾਂ ਦੀ ਸ਼ੁਰੂਆਤ 5 ਜੂਨ ਤੋਂ ਹੋਵੇਗੀ। ਉਹਨਾਂ ਦੱਸਿਆ ਕਿ ਇਹ....
ਬਾਲਾਸੋਰ, 02 ਜੂਨ : ਉੜੀਸਾ ਦੇ ਬਾਲਾਸੋਰ ਦੇ ਬਹਿਨਾਗਾ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਆਪਸ ਵਿੱਚ ਟਕਰਾ ਗਈ। ਖੋਜ ਅਤੇ ਬਚਾਅ ਕਾਰਜ ਲਈ ਟੀਮਾਂ ਮੌਕੇ ‘ਤੇ ਰਵਾਨਾ ਹੋ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਮੰਡਲ ਐਕਸਪ੍ਰੈਸ 12841 ਦੀਆਂ ਪੰਜ ਬੋਗੀਆਂ ਯਸ਼ਵੰਤਪੁਰ ਐਕਸਪ੍ਰੈਸ ਦੇ ਪਟੜੀ ਤੋਂ ਉਤਰ ਜਾਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਹਾਦਸਾ ਸ਼ਾਮ 7:20 ਵਜੇ ਵਾਪਰਿਆ ਜਦੋਂ ਰੇਲਗੱਡੀ ਕੋਲਕਾਤਾ ਦੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਸਟੇਸ਼ਨ ਵਲ ਜਾ ਰਹੀ ਸੀ।....
ਨਵੀਂ ਦਿੱਲੀ, 02 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਆਦਰਸ਼ਾਂ ਦਾ ਪ੍ਰਤੀਬਿੰਬ ਉਨ੍ਹਾਂ ਦੀ ਸਰਕਾਰ ਦੇ "ਏਕ ਭਾਰਤ, ਉੱਤਮ ਭਾਰਤ" ਦੇ ਵਿਜ਼ਨ ਵਿੱਚ ਦੇਖਿਆ ਜਾ ਸਕਦਾ ਹੈ। ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸ਼ਿਵਾਜੀ ਮਹਾਰਾਜ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪ੍ਰੇਰਨਾ ਸਰੋਤ ਹਨ। ਸ਼ਿਵਾਜੀ ਮਹਾਰਾਜ ਦੀ ਤਾਜਪੋਸ਼ੀ ਦੀ 350ਵੀਂ ਵਰ੍ਹੇਗੰਢ ਮਨਾਉਣ ਲਈ ਮਹਾਰਾਸ਼ਟਰ ਦੇ ਰਾਏਗੜ੍ਹ ਕਿਲ੍ਹੇ ਵਿੱਚ ਰਾਜ....
ਰਾਂਚੀ, 02 ਜੂਨ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਆਪਣੇ ਹਮਰੁਤਬਾ ਹੇਮੰਤ ਸੋਰੇਨ ਨਾਲ ਮੁਲਾਕਾਤ ਕੀਤੀ ਤਾਂ ਜੋ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਲਈ ਮੋਦੀ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਮੰਗਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ 'ਤੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਪਾਰਟੀ ਨੇ ਫੈਸਲਾ ਕਰਨਾ ਹੈ ਕਿ ਉਹ ਲੋਕਤੰਤਰ, ਸੰਵਿਧਾਨ ਅਤੇ 140 ਕਰੋੜ ਲੋਕਾਂ ਦੇ ਨਾਲ ਹੈ ਜਾਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਹਨ। ਜ਼ਿਕਰਯੋਗ ਹੈ ਕਿ....
ਕੁਰੂਕਸ਼ੇਤਰ, 02 ਜੂਨ : ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਪਹਿਲਵਾਨਾਂ ਦੇ ਮਾਮਲੇ ‘ਚ ਕੇਂਦਰ ਸਰਕਾਰ ਨੂੰ 9 ਜੂਨ ਤੱਕ ਦਾ ਸਮਾਂ ਦੇ ਰਹੇ ਹਨ, ਜੇਕਰ 9 ਜੂਨ ਤੱਕ ਇੰਨ੍ਹਾਂ ਧੀਆਂ (ਮਹਿਲਾ ਪਹਿਲਵਾਨਾਂ) ਨੂੰ ਇਨਸਾਫ ਨਾ ਮਿਲਿਆ ਤਾਂ ੳਹ ਦੇਸ਼ ਭਰ ਵਿੱਚ ਮੁਜ਼ਾਹਰੇ ਅਤੇ ਪੰਚਾਇਤਾਂ ਹੋਣਗੀਆਂ। ਟਿਕੈਤ ਨੇ ਕਿਹਾ ਕਿ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਬ੍ਰਿਜਭੂਸ਼ਣ ਦੀ ਗ੍ਰਿਫਤਾਰੀ ਤੋਂ ਹੇਠਾਂ ਕਿਸੇ ਵੀ ਗੱਲ ਦਾ ਸਮਝੌਤਾ ਨਹੀਂ ਕੀਤਾ....