ਹੈਦਰਾਬਾਦ, 27 ਮਈ : ਮੁੱਖ ਮੰਤਰੀ ਭਗਵੰਤ ਮਾਨ ਹੈਦਰਾਬਾਦ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਤੇਲੰਗਾਨਾ ਦੇ ਸੀ.ਐੱਮ. ਕੇ.ਕੇ. ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਕੇਂਦਰ ਨੇ ਆਰਡੀਐਫ ਦੇ ਪੈਸੇ ਰੋਕ ਕੇ ਪੰਜਾਬ ਦਾ ਭਲਾ ਨਹੀਂ ਕੀਤਾ। ਇਸ ਦੇ....
ਰਾਸ਼ਟਰੀ
ਨਵੀਂ ਦਿੱਲੀ, 25 ਮਈ : ਉੱਤਰੀ ਭਾਰਤ ਸਮੇਤ ਦੇਸ਼ ਦੇ ਸਾਰੇ ਰਾਜਾਂ ਨੂੰ ਬਹੁਤ ਜਲਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਰਾਜਧਾਨੀ ਦਿੱਲੀ 'ਚ ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਕੁਝ ਹੀ ਦਿਨਾਂ 'ਚ ਮੌਸਮ ਹੋਰ ਸੁਹਾਵਣਾ ਹੋਣ ਵਾਲਾ ਹੈ। ਦਰਅਸਲ, IMD ਨੇ ਅੱਜ ਮਾਨਸੂਨ ਨੂੰ ਲੈ ਕੇ ਇੱਕ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ (IMD) ਮੁਤਾਬਕ ਮਾਨਸੂਨ ਦੀ ਆਮਦ ਜੂਨ 'ਚ ਹੋਵੇਗੀ। ਮਜ਼ਬੂਤ ਹੋਣ ਤੋਂ ਬਾਅਦ ਮਾਨਸੂਨ 4 ਜੂਨ ਦੇ ਆਸਪਾਸ ਕੇਰਲ ਪਹੁੰਚ ਜਾਵੇਗਾ।....
ਨਵੀਂ ਦਿੱਲੀ, 25 ਮਈ : ਨਵੀਂ ਸੰਸਦ ਭਵਨ ਨਵੀਂ ਸੰਸਦ ਭਵਨ ਦੇ ਉਦਘਾਟਨ ਅਤੇ ਉਸ ਵਿੱਚ ਰੱਖੇ ਜਾਣ ਵਾਲੇ ਸੇਂਗੋਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਨਵੇਂ ਸੰਸਦ ਭਵਨ 'ਚ ਸਪੀਕਰ ਦੀ ਕੁਰਸੀ ਨੇੜੇ ਲਗਾਏ ਜਾਣ ਵਾਲੇ ਸੇਂਗੋਲ ਸਬੰਧੀ ਭਾਜਪਾ ਦੇ ਦਾਅਵੇ ਨੂੰ ਕਾਂਗਰਸ ਨੇ ਫਰਜ਼ੀ ਦੱਸਿਆ ਸੀ, ਜਿਸ 'ਤੇ ਸ਼ਾਹ ਨੇ ਹੁਣ ਤਾਅਨਾ ਮਾਰਿਆ ਹੈ। ਨਵੀਂ ਸੰਸਦ 'ਤੇ ਅੱਜ ਹੋਏ ਵਿਵਾਦ 'ਤੇ ਸ਼ਾਹ ਨੇ ਕਿਹਾ ਕਿ ਕਾਂਗਰਸ ਪਾਰਟੀ....
ਪ੍ਰਧਾਨ ਮੰਤਰੀ ਮੋਦੀ ਦਾ ਜੇਪੀ ਨੱਡਾ, ਭਾਜਪਾ ਦੇ ਹੋਰ ਨੇਤਾ ਸਵਾਗਤ ਕਰਨ ਲਈ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ ਨਵੀਂ ਦਿੱਲੀ, 25 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦਾ ਦੌਰਾ ਕਰਕੇ ਦੇਸ਼ ਪਰਤ ਆਏ ਹਨ। ਵੀਰਵਾਰ ਨੂੰ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚਣ 'ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਣੇ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ, 'ਮੈਂ ਦੁਨੀਆ ਦੇ ਦੇਸ਼ਾਂ 'ਚ ਜਾਂਦਾ ਹਾਂ, ਦੁਨੀਆ ਦੇ....
ਨਵੀਂ ਦਿੱਲੀ : 25 ਮਈ : ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਵੇ। ਰਾਸ਼ਟਰਪਤੀ ਨੂੰ ਪ੍ਰੋਗਰਾਮ ਵਿੱਚ ਨਾ ਬੁਲਾ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ। ਇਹ ਜਨਹਿੱਤ ਪਟੀਸ਼ਨ ਸੁਪਰੀਮ ਕੋਰਟ ਦੇ ਵਕੀਲ ਸੀਆਰ ਜਯਾ ਸੁਕਿਨ ਨੇ ਦਾਇਰ ਕੀਤੀ ਹੈ। ਇਸ ਵਿੱਚ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਲੋਕ ਸਭਾ ਸਕੱਤਰੇਤ ਅਤੇ ਕੇਂਦਰ ਸਰਕਾਰ ਨੂੰ ਨਵੇਂ ਸੰਸਦ ਭਵਨ....
ਫਰੀਦਕੋਟ ਪੁਲੀਸ ਦੀ ਟੀਮ ਨੂੰ ਪਰਤਣਾ ਪਿਆ ਖਾਲੀ ਹੱਥ ਬੈਂਗਲੁਰੂ, 24 ਮਈ : ਬਰਗਾੜੀ ਬੇਅਦਬੀ ਕਾਂਡ ਦੇ ਫਰਾਰ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਬੈਕਫੁੱਟ ‘ਤੇ ਆ ਗਈ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਬੈਂਗਲੁਰੂ ਏਅਰਪੋਰਟ ‘ਤੇ ਹਿਰਾਸਤ ‘ਚ ਲਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ, ਜਿਸ ਕਾਰਨ ਉਸ ਨੂੰ ਹਿਰਾਸਤ ਵਿੱਚ ਲੈਣ ਪਹੁੰਚੀ ਫਰੀਦਕੋਟ ਪੁਲੀਸ ਦੀ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ। ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਪੰਜਾਬ....
ਨਵੀਂ ਦਿੱਲੀ, 24 ਮਈ : ਭਾਰਤੀ ਲੋਕਤੰਤਰ ਦਾ ਨਵਾਂ ਮੰਦਰ ਪੂਰਾ ਹੋ ਗਿਆ ਹੈ, ਪਰ ਇਸ ਦੇ ਉਦਘਾਟਨ ਨੂੰ ਲੈ ਕੇ ਸਿਆਸੀ ਲੜਾਈ ਛਿੜੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਨਵਾਂ ਸੰਸਦ ਭਵਨ ਰਾਸ਼ਟਰ ਨੂੰ ਸਮਰਪਿਤ ਕਰਨਗੇ। ਹਾਲਾਂਕਿ ਕਾਂਗਰਸ ਸਮੇਤ 19 ਵਿਰੋਧੀ ਪਾਰਟੀਆਂ ਇਸ ਪ੍ਰੋਗਰਾਮ 'ਚ ਹਿੱਸਾ ਨਹੀਂ ਲੈਣਗੀਆਂ। ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਦਾ ਕਾਂਗਰਸ ਸਮੇਤ 19 ਵਿਰੋਧੀ ਸਿਆਸੀ ਪਾਰਟੀਆਂ ਬਾਈਕਾਟ ਕਰਨਗੀਆਂ। ਇਨ੍ਹਾਂ ਪਾਰਟੀਆਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ (TMC), ਆਮ....
ਕਿਸ਼ਤਵਾੜ, 24 ਮਈ : ਕਿਸ਼ਤਵਾੜ ਦੇ ਦੱਛਨ ਇਲਾਕੇ 'ਚ ਬੁੱਧਵਾਰ ਸਵੇਰੇ ਦੋ ਵਾਹਨਾਂ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਪੁਸ਼ਟੀ ਕਰਦਿਆਂ ਜ਼ਿਲ੍ਹੇ ਦੇ ਐਸਐਸਪੀ ਕਿਸ਼ਤਵਾੜ ਖਲੀਲ ਪੋਸਵਾਲ ਨੇ ਕਿਹਾ ਕਿ ਛੇ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਕਰੀਬ ਇਕ ਦਰਜਨ ਲੋਕ ਜ਼ਖ਼ਮੀ ਹੋਏ ਹਨ। ਜਿਸ ਇਲਾਕੇ 'ਚ ਇਹ ਹਾਦਸਾ ਹੋਇਆ ਹੈ, ਉਹ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਹੁਤ ਦੂਰ ਹੈ।....
ਨਵੀਂ ਦਿੱਲੀ, 24 ਮਈ : ਪੰਜਾਬ ਸਣੇ ਉੱਤਰੀ ਭਾਰਤ 'ਚ ਹੀਟਵੇਵ ਦੇ ਕਹਿਰ ਦਰਮਿਆਨ ਰਾਹਤ ਦੇਣ ਵਾਲੀ ਖਬਰ ਆਈ ਹੈ ਕਿਉਂਕਿ ਹੀਟਵੇਵ (ਲੂ) ਦਾ ਕਹਿਰ ਅੱਜ ਤੋਂ ਖਤਮ ਹੋ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੁੱਧਵਾਰ (24 ਮਈ) ਤੋਂ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਤੂਫ਼ਾਨ, ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਦਿੱਲੀ ਐਨਸੀਆਰ ਅਤੇ ਚੰਡੀਗੜ੍ਹ ਲਈ ਜਾਰੀ ਕੀਤਾ ਗਿਆ ਹੈ। ਮੌਸਮ....
ਅੱਜ ਦਿੱਲੀ ਦੇ ਲੋਕਾਂ ਨੇ ਊਧਵ ਠਾਕਰੇ ਦੀ ਸ਼ਿਵ ਸੈਨਾ ਦਾ ਸਮਰਥਨ ਪ੍ਰਾਪਤ ਕੀਤਾ ਹੈ, ਲੋਕਤੰਤਰ ਵਿਰੋਧੀ ਅਤੇ ਦਿੱਲੀ ਵਿਰੋਧੀ ਕਾਨੂੰਨ ਨੂੰ ਮਿਲਕੇ ਰਾਜ ਸਭਾ ਵਿੱਚ ਪਾਸ ਨਹੀਂ ਹੋਣ ਦੇਵਾਂਗੇ - ਅਰਵਿੰਦ ਕੇਜਰੀਵਾਲ ਭਾਜਪਾ ਵਾਲੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਗਾਲ੍ਹਾਂ ਕੱਢਦੇ ਹਨ, ਉਨ੍ਹਾਂ ਦਾ ਸੰਦੇਸ਼ ਸਾਫ਼ ਹੈ ਕਿ ਅਦਾਲਤ ਜੋ ਵੀ ਹੁਕਮ ਦੇਵੇਗੀ, ਉਹ ਆਰਡੀਨੈਂਸ ਲਿਆ ਕੇ ਉਲਟਾ ਦੇਣਗੇ- ਅਰਵਿੰਦ ਕੇਜਰੀਵਾਲ ਸਾਡਾ ਲੋਕਤੰਤਰ ਗੰਭੀਰ ਖਤਰੇ ਵਿੱਚ ਹੈ, ਚੁਣਿੰਦਾ ਲੋਕ ਦੇਸ਼ ਵਿੱਚ ਸਰਕਾਰਾਂ ਚਲਾ ਰਹੇ ਹਨ-....
ਅੱਠ ਸਾਲਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ਵਿੱਚ ਦਿੱਤਾ ਫੈਸਲਾ : ਕੇਜਰੀਵਾਲ ਇਨ੍ਹਾਂ ਲੋਕਾਂ ਨੇ ਦੇਸ਼ ਦੇ ਸੰਵਿਧਾਨ ਲਈ ਖਤਰਾ ਪੈਦਾ ਕਰ ਦਿੱਤਾ ਹੈ, ਜਦੋਂ ਦੇਸ਼ ਰਹੇਗਾ, ਤਾਂ ਹੀ ਪਾਰਟੀਆਂ ਰਹਿਣਗੀਆਂ : ਭਗਵੰਤ ਮਾਨ ਇਹ ਵਿਦੇਸ਼ਾਂ ਵਿਚ ਭਾਰਤ ਨੂੰ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੋਣ ਦਾ ਢਿੰਡੋਰਾ ਪਿੱਟਦੇ ਹਨ, ਪਰ ਇਥੇ ਕਿਸੇ ਨੂੰ ਕੰਮ ਨਹੀਂ ਕਰਨ ਦਿੰਦੇ : ਮਾਨ ਸਾਰੀਆਂ ਵਿਰੋਧੀ ਪਾਰਟੀਆਂ ਮਿਲ ਕੇ ਰਾਜ ਸਭਾ ‘ਚ ਆਰਡੀਨੈਂਸ ਨੂੰ ਉਤਾਰ ਸਕਦੀਆਂ ਹਨ, 2024....
ਬੁਲਢਾਨਾ, 23 ਮਈ : ਮਹਾਰਾਸ਼ਟਰ ਵਿੱਚ ਦੋ ਭਿਆਨਕ ਸੜਕ ਹਾਦਸੇ ਹੋਏ ਹਨ। ਇਨ੍ਹਾਂ ਹਾਦਸਿਆਂ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋਏ ਹਨ। ਪਹਿਲਾ ਹਾਦਸਾ ਬੁਲਢਾਨਾ ‘ਚ ਨਾਗਪੁਰ-ਪੁਣੇ ਹਾਈਵੇਅ ‘ਤੇ ਵਾਪਰਿਆ। ਇੱਥੇ ਬੱਸ-ਟਰੱਕ ਦੀ ਟੱਕਰ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਇਹ ਬੱਸ ਪੁਣੇ ਤੋਂ ਮੇਹਕਰ ਜਾ ਰਹੀ ਸੀ ਜਦੋਂ ਉਸ ਨੂੰ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਬੁਲਢਾਣਾ ‘ਚ ਵਾਪਰਿਆ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ....
ਕੋਲਕਾਤਾ , 23 ਮਈ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਕੋਲਕਾਤਾ ਪਹੁੰਚ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮੰਗਲਵਾਰ ਨੂੰ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਆਗੂ ਸੰਜੇ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਹਨ। ਇਸ ਮੀਟਿੰਗ ਦੌਰਾਨ ਉਹ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਸਮਰਥਨ ਮੰਗਣਗੇ। ਅਰਵਿੰਦ ਕੇਜਰੀਵਾਲ ਲੋਕਤੰਤਰ....
ਪਹਿਲਵਾਨ ਖਿਡਾਰਨਾਂ ਦੇ ਸੰਘਰਸ਼ ਪ੍ਰਤੀ ਮੋਦੀ ਹਕੂਮਤ ਦੀ ਸ਼ਹਿ ਤੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਸਾਜ਼ਿਸ਼ਾਂ ਨੂੰ ਚਕਨਾਚੂਰ ਕਰੋ: ਇਨਕਲਾਬੀ ਕੇਂਦਰ ਦਹਿ ਹਜ਼ਾਰਾਂ ਦਸਖ਼ਤ ਹਾਸਲ ਕਰਨ ਤੋਂ ਬਾਅਦ ਦਿੱਲੀ ਜੰਤਰ ਮੰਤਰ ਵੱਲ ਰੋਸ ਮਾਰਚ ਨਵੀਂ ਦਿੱਲੀ, 22 ਮਈ : ਦਹਿ ਹਜ਼ਾਰਾਂ ਦਸਖ਼ਤ ਹਾਸਲ ਕਰਨ ਤੋਂ ਬਾਅਦ ਅੱਜ ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ਵਿੱਚ ਦਿੱਲੀ ਜੰਤਰ ਮੰਤਰ ਵੱਲ ਜੋਸ਼ੀਲਾ ਇਨਕਲਾਬੀ ਮਾਰਚ ਕਰਕੇ ਬੱਝਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਇਨਕਲਾਬੀ ਕੇਂਦਰ, ਪੰਜਾਬ ਵੱਲੋਂ ਪਹਿਲਵਾਨ ਖਿਡਾਰਨਾਂ....
ਇੰਫਾਲ, 22 ਮਈ : ਮਨੀਪੁਰ ਵਿੱਚ ਅੱਜ ਮੁੜ ਹਿੰਸਾ ਭੜਕ ਗਈ। ਅੱਜ ਸਵੇਰੇ ਇੱਥੇ ਇੰਫਾਲ ਦੇ ਨਿਊ ਲਾਂਬੂਲੇਨ ਇਲਾਕੇ ਵਿੱਚ ਭੀੜ ਵੱਲੋਂ ਕੁਝ ਘਰਾਂ ਨੂੰ ਅੱਗ ਲਾ ਦਿੱਤੀ ਗਈ। ਸੁਰੱਖਿਆ ਕਰਮਚਾਰੀ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚੇ। ਸਥਿਤੀ 'ਤੇ ਕਾਬੂ ਪਾਉਣ ਲਈ ਫੌਜ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅੱਗਜ਼ਨੀ ਦੀਆਂ ਖ਼ਬਰਾਂ ਤੋਂ ਬਾਅਦ ਸੂਬੇ ਭਰ 'ਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕਰਫਿਊ....