ਰਾਸ਼ਟਰੀ

ਸੁਪਰੀਮ ਕੋਰਟ ਨੇ ਤਾਮਿਲਨਾਡੂ ਵਿੱਚ ਰਵਾਇਤੀ ਬਲਦ ਦੌੜ ਜਲੀਕੱਟੂ ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ 
ਨਵੀਂ ਦਿੱਲੀ, 18 ਮਈ : ਸੁਪਰੀਮ ਕੋਰਟ ਨੇ ਤਾਮਿਲਨਾਡੂ ਵਿੱਚ ਰਵਾਇਤੀ ਬਲਦ ਦੌੜ ਜਲੀਕੱਟੂ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਲੀਕੱਟੂ ਨੂੰ ਸੱਭਿਆਚਾਰ ਦਾ ਹਿੱਸਾ ਕਰਾਰ ਦਿੱਤਾ ਹੈ ਤਾਂ ਅਸੀਂ ਇਸ ‘ਤੇ ਵੱਖਰਾ ਨਜ਼ਰੀਆ ਨਹੀਂ ਦੇ ਸਕਦੇ। ਇਸ ਬਾਰੇ ਫੈਸਲਾ ਲੈਣ ਲਈ ਅਸੈਂਬਲੀ ਸਭ ਤੋਂ ਵਧੀਆ ਥਾਂ ਹੈ। ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਵੱਲੋਂ ਕੇਂਦਰੀ ਕਰੂਏਲਟੀ ਟੂ ਐਨੀਮਲਜ਼ ਐਕਟ ਵਿੱਚ ਕੀਤੀ ਸੋਧ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਜਲੀਕੱਟੂ....
ਵਿਕਰਮਜੀਤ ਸਾਹਨੀ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਤੇ ਸਰਕਾਰ ਦੀ ਸ਼ਲਾਘਾ ਕੀਤੀ 
ਨਵੀਂ ਦਿੱਲੀ, 18 ਮਈ : ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ ਪੂਰੀ ਹੋਣ ਤੇ ਸਰਕਾਰ ਦੀ ਸ਼ਲਾਘਾ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ 16 ਮਾਰਚ 2023 ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਖੇਡ ਮੰਤਰਾਲੇ ਸਾਹਮਣੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦਾ ਮੁੱਦਾ ਉਠਾਇਆ ਸੀ। ਸਾਹਨੀ ਨੇ ਕਿਹਾ ਕਿ ਉਹ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ....
ਅਰਜੁਨ ਰਾਮ ਮੇਘਵਾਲ ਹੋਣਗੇ ਨਵੇਂ ਕੇਂਦਰੀ ਕਾਨੂੰਨ ਮੰਤਰੀ, ਹੁਣ ਕਿਰੇਨ ਰਿਜਿਜੂ ਸੰਭਾਲਣਗੇ ਕਿਹੜਾ ਮੰਤਰਾਲਾ
ਨਵੀਂ ਦਿੱਲੀ, 18 ਮਈ : ਸਰਕਾਰ ਨੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਦਾ ਵਿਭਾਗ ਬਦਲ ਦਿੱਤਾ ਹੈ। ਰਿਜਿਜੂ ਨੂੰ ਹੁਣ ਅਰਥ ਸਾਇੰਸ ਮੰਤਰਾਲਾ ਦਿੱਤਾ ਗਿਆ ਹੈ। ਰਿਜਿਜੂ ਦੀ ਥਾਂ ਅਰਜੁਨ ਰਾਮ ਮੇਘਵਾਲ ਹੁਣ ਕਾਨੂੰਨ ਮੰਤਰੀ ਹੋਣਗੇ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਮੇਘਵਾਲ ਨੂੰ ਸੁਤੰਤਰ ਚਾਰਜ ਦਿੱਤਾ ਗਿਆ ਹੈ। ਮੇਘਵਾਲ ਕੋਲ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਦਾ ਵੀ ਚਾਰਜ ਹੈ। ਜ਼ਿਕਰਯੋਗ ਹੈ ਕਿ ਰਿਜਿਜੂ ਨੂੰ ਜੁਲਾਈ 2021 ਵਿੱਚ ਰਵੀ ਸ਼ੰਕਰ ਪ੍ਰਸਾਦ ਦੀ ਜਗ੍ਹਾ....
ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੇ ਮਾਪੇ
ਡਿਬਰੂਗੜ੍ਹ, 18 ਮਈ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਮਾਪੇ ਅੱਜ ਉਸਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ਼੍ਹ ਪਹੁੰਚੇ ਹਨ। ਜ਼ਿਕਰਯੋਗ ਹੈ ਕਿ 14 ਦਿਨ ਪਹਿਲਾਂ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਪਤਨੀ ਸਮੇਤ ਕਰੀਬ 10 ਲੋਕ ਆਏ ਸਨ। ਅੱਜ ਅੰਮ੍ਰਿਤਾਪਲ ਦੀ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਉਸ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਬਰਨਾਲਾ ਤੋਂ ਸਾਬਕਾ ਸੰਸਦ ਮੈਂਬਰ ਤੇ ਐਡਵੋਕੇਟ ਰਾਜਦੇਵ ਸਿੰਘ....
ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੇ ਮਾਪੇ
ਡਿਬਰੂਗੜ੍ਹ, 18 ਮਈ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਮਾਪੇ ਅੱਜ ਉਸਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ਼੍ਹ ਪਹੁੰਚੇ ਹਨ। ਜ਼ਿਕਰਯੋਗ ਹੈ ਕਿ 14 ਦਿਨ ਪਹਿਲਾਂ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਪਤਨੀ ਸਮੇਤ ਕਰੀਬ 10 ਲੋਕ ਆਏ ਸਨ। ਅੱਜ ਅੰਮ੍ਰਿਤਾਪਲ ਦੀ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਉਸ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਬਰਨਾਲਾ ਤੋਂ ਸਾਬਕਾ ਸੰਸਦ ਮੈਂਬਰ ਤੇ ਐਡਵੋਕੇਟ ਰਾਜਦੇਵ ਸਿੰਘ....
ਆਂਧਰਾ ਪ੍ਰਦੇਸ਼ ਤੇਜ਼ ਰਫਤਾਰ ਟਰੱਕ ਨੇ ਆਟੋ ਰਿਕਸ਼ਾ ਨੂੰ ਮਾਰੀ ਟੱਕਰ, 6 ਔਰਤਾਂ ਦੀ ਮੌਤ
ਆਂਧਰਾ ਪ੍ਰਦੇਸ਼, 17 ਮਈ : ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਦੇ ਇਕ ਪਿੰਡ 'ਚ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਨਾਲ 6 ਮਹਿਲਾ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਕਈ ਹੋਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਾਰੀਆਂ ਔਰਤਾਂ ਆਟੋ ਰਿਕਸ਼ਾ 'ਚ ਸਵਾਰ ਸਨ, ਜਦੋਂਕਿ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਔਰਤਾਂ ਸੂਬੇ ਦੇ ਪਲਨਾਡੂ ਜ਼ਿਲ੍ਹੇ ਦੇ ਪੁਲੀਪਾਡੂ ਪਿੰਡ 'ਚ ਮਿਰਚਾਂ ਦੀ ਫਸਲ ਲੈਣ ਜਾ ਰਹੀਆਂ ਸਨ। ਹਾਦਸੇ ਸਬੰਧੀ....
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਈਟੀ ਸੈਕਟਰ ਲਈ ਪੀ.ਐਲ.ਆਈ 'ਤੇ ਮੰਤਰੀ ਮੰਡਲ ਦਾ ਐਲਾਨ
ਨਵੀਂ ਦਿੱਲੀ, 17 ਮਈ : ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵੱਲੋਂ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪ੍ਰੈਸ ਕਾਨਫਰੰਸ ਵਿੱਚ ਮੀਟਿੰਗ ਬਾਰੇ ਜਾਣਕਾਰੀ ਦਿੱਤੀ। ਆਈਟੀ ਸੈਕਟਰ ਲਈ ਪੀ.ਐਲ.ਆਈ 'ਤੇ ਮੰਤਰੀ ਮੰਡਲ ਦਾ ਐਲਾਨ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਟੈਲੀਕਾਮ ਨਿਰਮਾਣ ਦੇ ਖੇਤਰ 'ਚ 42 ਕੰਪਨੀਆਂ ਨੇ....
ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਵਾਪਰਿਆ ਹਾਦਸਾ, ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਤ 
ਸਿਮਲਾ, 16 ਮਈ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਰੋਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਵੱਡਾ ਸੜਕ ਹਾਦਸਾ ਸਿਰਮੌਰ ਜ਼ਿਲ੍ਹੇ ਦੀ ਸੰਗਦਾਹ ਸਬ-ਡਿਵੀਜ਼ਨ ਵਿੱਚ ਮੰਗਲਵਾਰ ਸਵੇਰੇ ਵਾਪਰਿਆ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਿਰਮੌਰ ਦੇ ਸਗੰਧਾ ਵਿੱਚ ਲਨਚੇਤਾ-ਰਾਜਗੜ੍ਹ ਰੋਡ ’ਤੇ ਪਬੌਰ ਨੇੜੇ ਵਾਪਰੀ। ਇੱਥੇ....
ਧਾਨ ਮੰਤਰੀ ਮੋਦੀ ਨੇ 'ਰੋਜ਼ਗਾਰ ਮੇਲੇ' ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ।
ਨਵੀਂ ਦਿੱਲੀ, 16 ਮਈ : ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 'ਰੋਜ਼ਗਾਰ ਮੇਲੇ' ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਪੀਐਮ ਨੇ ਆਪਣਾ ਸੰਬੋਧਨ ਵੀ ਦਿੱਤਾ। ਮੋਦੀ ਨੇ ਪਿਛਲੇ ਨੌਂ ਸਾਲਾਂ ਦੌਰਾਨ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾਂ ਬਾਰੇ ਵੀ ਦੱਸਿਆ। ਮੋਦੀ ਨੇ ਕਿਹਾ, 'ਪਿਛਲੇ ਨੌਂ ਸਾਲਾਂ ਵਿੱਚ ਭਾਰਤ ਸਰਕਾਰ ਨੇ ਵੀ ਸਰਕਾਰੀ ਭਰਤੀ ਪ੍ਰਕਿਰਿਆ ਨੂੰ ਤੇਜ਼, ਵਧੇਰੇ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ....
ਪੱਛਮੀ ਬੰਗਾਲ ਦੇ ਮੇਦਿਨੀਪੁਰ ‘ਚ ਗੈਰ ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਅਤੇ 7 ਦੇ ਗੰਭੀਰ ਜਖ਼ਮੀ 
ਮੇਦਿਨੀਪੁਰ, 16 ਮਈ : ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਦੇ ਈਗਰਾ ‘ਚ ਇੱਕ ਗੈਰ ਕਾਨੂੰਨੀ ਚੱਲਦੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਅਤੇ 7 ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਧਮਾਕਾ ਐਨਾ ਜਬਰਦਸਤ ਸੀ ਕਿ ਜਿਸ ਘਰ ਵਿੱਚ ਇਹ ਫੈਕਟਰੀ ਚੱਲ ਰਹੀ ਸੀ, ਉਹ ਢਹਿ ਗਿਆ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਫੈਕਟਰੀ ਅਤੇ ਧਮਾਕੇ ਬਾਰੇ ਜਾਂਚ ਕੀਤੀ ਜਾ ਰਹੀ ਹੈ। ਸੂਬੇ....
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨਵੀਂ ਦਿੱਲੀ, 16 ਮਈ : ਸੂਤਰਾਂ ਤੋਂ ਮਿਲੀ ਜਾਣਕਾਰੀ ਅਨਸੁਾਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਬੀਤੀ ਸ਼ਾਮ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਫ਼ੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੰਤਰੀ ਦੇ ਦਫ਼ਤਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ ਹੈ ਅਤੇ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਦੀ ਆਈਏਐਸ ਅਫਸਰ ਰਵਨੀਤ ਕੌਰ ਨੂੰ 'ਭਾਰਤੀ ਪ੍ਰਤੀਯੋਗਤਾ ਕਮਿਸ਼ਨ' ਦੀ ਨਵੀਂ ਚੇਅਰਪਰਸਨ ਲਾਇਆ
ਨਵੀਂ ਦਿੱਲੀ, 16 ਮਈ : ਭਾਰਤ ਸਰਕਾਰ ਨੇ 1988 ਬੈਚ ਦੀ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਰਵਨੀਤ ਕੌਰ ਨੂੰ ਭਾਰਤੀ ਮੁਕਾਬਲਾ ਕਮਿਸ਼ਨ (ਸੀਸੀਆਈ) ਦੀ ਨਵੀਂ ਚੇਅਰਪਰਸਨ ਨਿਯੁਕਤ ਕੀਤਾ ਹੈ। ਉਸਦੀ ਨਿਯੁਕਤੀ ਪੰਜ ਸਾਲਾਂ ਲਈ ਹੋਵੇਗੀ ਜਦੋਂ ਤੋਂ ਉਹ ਆਪਣਾ ਚਾਰਜ ਸੰਭਾਲਣਗੇ ਜਾਂ 65 ਸਾਲ ਦੀ ਉਮਰ ਤੱਕ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ। ਇਸ ਵੇਲੇ ਸੰਗੀਤਾ ਵਰਮਾ ਸੀਸੀਆਈ ਦੀ ਕਾਰਜਕਾਰੀ ਚੇਅਰਪਰਸਨ ਵਜੋਂ ਸੇਵਾਵਾਂ ਨਿਭਾਅ ਰਹੀ ਹੈ। ਵਰਤਮਾਨ ਵਿੱਚ, ਰਵਨੀਤ ਕੌਰ ਚੰਡੀਗੜ੍ਹ ਵਿੱਚ ਮਾਲ, ਮੁੜ....
ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਪਹਿਲਵਾਨਾਂ ਦੀ ਆਵਾਜ਼ ਨਹੀਂ ਸੁਣ ਰਹੇ :  ਚੌਧਰੀ 
ਨਵੀਂ ਦਿੱਲੀ, 16 ਮਈ : ਕਾਂਗਰਸ ਦੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੌਧਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨਾਲ ਬੇਇਨਸਾਫੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਆਪਣੇ ਸੰਸਦ ਮੈਂਬਰ....
2047 ਤੱਕ ਭਾਰਤ ਇੱਕ ਵਿਕਸਤ ਦੇਸ਼ ਬਣ ਜਾਵੇਗਾ :  ਰਾਜਨਾਥ ਸਿੰਘ
ਪੁਣੇ, 15 ਮਈ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਰੱਖਿਆ ਖੇਤਰ 'ਚ ਸਾਈਬਰ ਸਪੇਸ ਦੇ ਵਧਦੇ ਖ਼ਤਰਿਆਂ ਦਰਮਿਆਨ 2047 ਤੱਕ ਭਾਰਤ ਇੱਕ ਵਿਕਸਤ ਦੇਸ਼ ਬਣ ਜਾਵੇਗਾ। ਰੱਖਿਆ ਮੰਤਰੀ ਨੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਰਾਜਨਾਥ ਸਿੰਘ ਨੇ ਮਹਾਰਾਸ਼ਟਰ ਦੇ ਪੁਣੇ ਜ਼ਿਲੇ 'ਚ ਡਿਫੈਂਸ ਇੰਸਟੀਚਿਊਟ ਆਫ ਐਡਵਾਂਸਡ ਟੈਕਨਾਲੋਜੀ (ਡੀਆਈਏਟੀ) ਦੇ ਕਨਵੋਕੇਸ਼ਨ 'ਚ ਕਿਹਾ ਕਿ ਦੇਸ਼ ਹੁਣ ਆਤਮ-ਨਿਰਭਰ ਹੋ ਰਿਹਾ ਹੈ ਅਤੇ ਆਰਥਿਕ ਮਾਹਿਰਾਂ ਮੁਤਾਬਕ ਭਾਰਤ 2027 ਤੱਕ ਵਿਸ਼ਵ ਅਰਥਵਿਵਸਥਾ....
ਆਂਧਰਾ ਪ੍ਰਦੇਸ਼ ਦੇ ਕੁਡੱਪਾ ਵਿਚ ਮੰਦਰ ਦੇ ਦਰਸ਼ਨਾਂ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ 
ਆਂਧਰਾ ਪ੍ਰਦੇਸ਼, 15 ਮਈ : ਆਂਧਰਾ ਪ੍ਰਦੇਸ਼ ਦੇ ਕੁਡੱਪਾ ਜ਼ਿਲ੍ਹੇ ਵਿਚ ਸੋਮਵਾਰ ਤੜਕੇ ਇਕ ਮੰਦਰ ਦੇ ਦਰਸ਼ਨਾਂ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਅੰਬੁਰਾਜਨ ਨੇ ਦੱਸਿਆ ਕਿ ਇਹ ਲੋਕ ਤਿਰੂਪਤੀ ਦੇ ਪ੍ਰਸਿੱਧ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਤਾੜੀਪਤਰੀ ਵੱਲ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਅਨੰਤਪੁਰਮ ਭੇਜ ਦਿੱਤਾ ਗਿਆ ਹੈ, ਜਦੋਂਕਿ ਮ੍ਰਿਤਕਾਂ ਦੇ ਨਾਵਂ ਦਾ ਪਤਾ ਨਹੀਂ....