ਹਾਲ ਹੀ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਉ ਕੇਂਦਰ ਵਿਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਲਜ਼ਾਮ ਵੀ ਲੱਗੇ ਹਨ। ਹਾਲਾਂਕਿ ਪ੍ਰਬੰਧਕਾਂ ਖ਼ਿਲਾਫ ਪੁਲਿਸ ਵਿਭਾਗ ਵੱਲੋਂ ਕਾਰਵਾਈ ਵੀ ਸ਼ੁਰੁ ਕਰ ਦਿੱਤੀ ਗਈ ਹੈ। ਜਦੋਂ ਪ੍ਰਬਧਕਾਂ ਵੱਲੋਂ ਨਸ਼ੇੜੀ ਨੌਜਵਾਨ ਦੇ ਮਾਂ-ਬਾਪ ਨੂੰ ਦੱਸਿਆ ਗਿਆ ਕਿ ਉਹਨਾਂ ਦਾ ਬੱਚਾ ਭਗੌੜਾ ਹੋ ਗਿਆ ਹੈ, ਤਾਂ ਉਸ ਦੇ ਗ਼ਮ ਵਿੱਚ ਉਸ ਦੀ ਮਾਤਾ ਦੀ ਵੀ ਮੌਤ ਹੋ ਗਈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਦੋ ਕੁ ਸਾਲ ਪਹਿਲੇ ਚਮਕੌਰ ਸਾਹਿਬ ਵਿਖੇ ਇੱਕ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰ ਦੇ ਮਾਲਕ ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਸਨ। ਨਸ਼ਿਆਂ ਨੇ ਪੰਜਾਬ ਖਾਹ ਲਿਆ ਹੈ। ਦੁੱਖੀ ਹੋ ਕੇ ਮਾਂ ਬਾਪ ਆਪਣੇ ਨੌਜਵਾਨਾਂ ਨੂੰ ਨਸ਼ਾ-ਮੁਕਤੀ ਕੇਂਦਰਾਂ ਵਿੱਚ ਭੇਜਦੇ ਹਨ, ਤਾਂ ਕਿ ਉਹ ਸੁਧਰ ਜਾਣ। ਸੂਬੇ ਵਿੱਚ ਜੋ ਗ਼ੈਰ ਰਹੇ ਹਨ ਉਨ੍ਹਾਂ ’ਤੇ ਵਿਭਾਗੀ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰ
ਮਰੀਜ਼ ਦੇ ਮਾਂ-ਬਾਪ ਦੀ ਚੰਗੀ ਤਰ੍ਹਾਂ ਲੁੱਟ-ਖਸੁੱਟ ਕਰਦੇ ਹਨ। ਜ਼ਿਆਦਾਤਰ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰ ਸਹੂਲਤਾਂ ਤੋਂ ਸੱਖਣੇ ਹੁੰਦੇ ਹਨ। ਸਿਹਤ ਵਿਭਾਗ ਨੂੰ ਅਜਿਹੇ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਦੇ ਲਾਇਸੰਸ ਰੱਦ ਕਰ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇੱਕ ਹੋਰ ਖ਼ਬਰ ਜੋ ਦਿਲ ਦਹਿਲਾਉਣ ਵਾਲੀ ਹੈ, ਘਨੌਰ ਨੇੜੇ ਦੋਧੀ ਦਾ ਕਤਲ ਕਰ ਕੇ ਉਸ ਨੂੰ ਹੱਥ-ਪੈਰ ਬੰਨ੍ਹ ਕੇ ਗੰਦੇ ਨਾਲੇ ਵਿੱਚ ਸੁੱਟਿਆ ਗਿਆ। ਸਾਡਾ ਸਮਾਜ ਕਿੱਧਰ ਨੂੰ ਜਾ ਰਿਹਾ ਹੈ। ਦਿਨ-ਦਿਹਾੜੇ ਬੇਖੌਫ਼ ਲੁਟੇਰਿਆਂ ਨੇ ਸ਼ਰਾਫ ਨੂੰ ਗੋਲੀਆਂ ਮਾਰ ਕੇ ਮਾਰ
ਦਿੱਤਾ। ਹਾਲਾਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਤਿੰਨ ਕੁ ਦਿਨ ਪਹਿਲਾਂ ਵੀ ਇੱਥੇ ਪੁਲਿਸ ਵਰਦੀ ਚ ਲੁਟੇਰਿਆਂ ਨੇ ਕਰਿਆਨਾ ਵਪਾਰੀ ਨੂੰ ਲੁੱਟਿਆ ਸੀ। ਅੱਜ ਇਨਸਾਨੀਅਤ ਬਿਲਕੁਲ ਖਤਮ ਹੋ ਚੁੱਕੀ ਹੈ।