ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਦੀ ਤਰਫੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਕਿਲੋਮੀਟਰ ਵਾਧੇ ਦਾ ਅਸਰ ਹੁਣ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਰੇਟ ਵਧਾਉਣ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਜੇਕਰ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਆਉਣ ਵਾਲੇ ਦਿਨਾਂ ‘ਚ ਬੱਸਾਂ ‘ਚ ਸਫਰ ਕਰਨਾ ਵੀ ਮਹਿੰਗਾ ਹੋ ਜਾਵੇਗਾ ਹੈ। ਗੌਰਤਲਬ ਹੈ ਕਿ ਪਿਛਲੀ ਪੰਜਾਬ ਕੈਬਨਿਟ ਮੀਟਿੰਗ ਵਿਚ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਤੇ 90 ਪੈਸੇ ਪ੍ਰਤੀ ਕਿਲੋਮੀਟਰ ਸੈੱਸ ਲਗਾਇਆ ਸੀ। ਜਿਸ ਤੋਂ ਬਾਅਦ ਪੂਰੇ ਪੰਜਾਬ ‘ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ 90 ਪੈਸੇ ਦਾ ਵਾਧਾ ਹੋਇਆ ਹੈ। ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਪੈਪਸੂ ਅਤੇ ਪੀਆਰਟੀਸੀ ‘ਤੇ ਵਿੱਤੀ ਬੋਝ ਵਧਣਾ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਬੱਸਾਂ ਦਾ ਕਿਰਾਇਆ ਵਧਾਉਣ ਦਾ ਪ੍ਰਸਤਾਵ ਭੇਜਿਆ ਗਿਆ ਹੈ। ਜੇਕਰ ਪੰਜਾਬ ਸਰਕਾਰ ਪੈਪਸੂ ਅਤੇ ਪੀਆਰਟੀਸੀ ਵੱਲੋਂ ਭੇਜੀ ਗਈ ਤਜਵੀਜ਼ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਲੋਕਾਂ ਨੂੰ 1 ਰੁਪਏ ਪ੍ਰਤੀ 10 ਕਿਲੋਮੀਟਰ ਵਾਧੂ ਖਰਚ ਕਰਨਾ ਪੈ ਸਕਦਾ ਹੈ।