ਚੰਡੀਗੜ੍ਹ, 25 ਨਵੰਬਰ 2024 : ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਮਨਜੀਤ ਮਾਹਲ, ਜੋ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ, ਹੈਂਡਲਰ ਮਨਜੀਤ ਮਾਹਲ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਜਿੰਨ੍ਹਾਂ ਕੋਲੋਂ ਦੋ .30 ਕੈਲੀਬਰ ਪਿਸਤੌਲ ਅਤੇ 18 ਜਿੰਦਾ ਕਾਰਤੂਸ।