ਅੰਮ੍ਰਿਤਸਰ, 24 ਜੂਨ 2024 : ਸੀ.ਆਈ.ਏ. ਸਟਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ 6 ਪਿਸਤੌਲ ਮੈਗਜ਼ੀਨ, ਹੈਰੋਇਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਨੌਜਵਾਨਾਂ ਨੂੰ ਪੁਲਿਸ ਵਲੋਂ ਸਥਾਨਿਕ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਜਿਥੇ ਪੁੱਛਗਿਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਸ਼ ਸੇਠ, ਕਰਨਜੀਤ ਸਿੰਘ ਅਤੇ ਸੁਖਦੀਪ ਸਿੰਘ ਕਾਫੀ ਸਮੇਂ ਤੋਂ ਬਾਰਡਰ ਤੋਂ ਨਾਜਾਇਜ਼ ਅਸਲ੍ਹਾ ,ਗੋਲੀ-ਸਿੱਕਾ ਅਤੇ ਨਸ਼ੇ ਦੀ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ 6 ਪਿਸਤੌਲ, 10 ਮੈਗਜ਼ੀਨ ਸਮੇਤ ਕਾਬੂ ਕਰਕੇ ਅਕਾਸ਼ ਸੇਠ ਦੀ ਨਿਸ਼ਾਨਦੇਹੀ ‘ਤੇ 200 ਗ੍ਰਾਮ ਹੈਰੋਇਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਥਾਣਾ ਅਜਨਾਲਾ ‘ਚ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਿਸ ਨੂੰ ਭਰੋਸਾ ਹੈ ਕਿ ਇਨ੍ਹਾਂ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ। ਪੁੱਛਗਿਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।