ਚੰਡੀਗੜ੍ਹ, 14 ਅਕਤੂਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਪਠਾਨਕੋਟ ਦੀ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗੇ ਹੋਏ ਹਨ। ਉਨ੍ਹਾਂ ਨੇ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕੀਤਾ ਤੇ ਲੋਕਾਂ ਨੰ ਮਿਲ ਕੇ ਇਨ੍ਹਾਂ ਜ਼ਿਲ੍ਹਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜੋ ਖੇਤਰ ਸਰਹੱਦ ਦੇ ਨੇੜੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਨਸ਼ੇ ਫੈਲ ਚੁੱਕਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਥੋਂ ਤੱਕ ਕਿ ਸਰਹੱਦ ਦੇ ਆਸ-ਪਾਸ ਇਹ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੱਕ ਵੀ ਪਹੁੰਚ ਗਿਆ ਹੈ। ਪਾਕਿਸਤਾਨ ਇਥੇ ਡ੍ਰੋਨ ਜ਼ਰੀਏ ਨਸ਼ੇ ਦੀ ਖੇਪ ਤੇ ਹਥਿਆਰ ਭੇਜਣ ਦੀ ਫਿਰਾਕ ਵਿਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਹਾ ਸੀ ਕਿ ਪੂਰੇ ਬਾਰਡਰ ‘ਤੇ ਐਂਟੀ ਡ੍ਰੋਨ ਸਿਸਟਮ ਲਗਾਇਆ ਜਾਣਾ ਚਾਹੀਦਾ ਹੈ ਜਿਸ ਦੀ ਮਨਜ਼ੂਰੀ ਮਿਲ ਗਈ ਹੈ। ਹੁਣ ਪੂਰੇ ਬਾਰਡਰ ‘ਤੇ ਐਂਟੀ ਡ੍ਰੋਨ ਸਿਸਟਮ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ 6 ਜ਼ਿਲ੍ਹਿਆਂ ਦੀਆਂ ਸਰਹੱਦਾਂ ਉਤੇ ਐਂਟੀ ਡ੍ਰੋਨ ਸਿਸਟਮ ਲਗਾਇਆ ਜਾਵੇਗਾ ਜਿਸ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।