ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲਿਆ। ਦਿਲ ਦੇ ਰੋਗਾਂ ਨਾਲ ਸੰਬੰਧਿਤ ਡਾ ਗੁਰਪ੍ਰੀਤ ਸਿੰਘ ਵਾਂਡਰ ਹੋਣਗੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਨਵੇਂ ਵਾਈਸ ਚਾਂਸਲਰ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਫੇਸਬੁੱਕ ਤੇ ਇੱਕ ਪੋਸਟ ਪਾ ਕੀਤਾ ਹੈ। ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਨੂੰ ਅੱਜ ਨਵਾਂ ਵਾਈਸ ਚਾਂਸਲਰ ਮਿਲ ਗਿਆ। ਪੰਜਾਬ ਸਰਕਾਰ ਨੇ ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਵਾਈਸ ਚਾਂਸਲਰ ਲਈ 30 ਡਾਕਟਰ ਸਾਹਿਬਾਨਾਂ ਨੇ ਅਪਲਾਈ ਕੀਤਾ ਸੀ । ਜਿਹਨਾਂ ਵਿੱਚੋ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਉਹਨਾਂ ਦੁਆਰਾ ਨਿਭਾਈਆ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ । ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਹੀਰੋ ਹਾਰਟ ਸੈਂਟਰ ਲੁਧਿਆਣਾ ਵਿਖੇ ਆਪਣੀਆ ਸੇਵਾਵਾਂ ਦੇ ਰਹੇ ਸਨ । ਡਾ. ਗੁਰਪ੍ਰੀਤ ਸਿੰਘ ਵਾਂਡਰ ਡਾ: ਨਛੱਤਰ ਸਿੰਘ ਦੇ ਭਰਾ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਗਗਨਦੀਪ ਸਿੰਘ ਦੇ ਚਾਚਾ ਜੀ ਹਨ । ਇੱਥੇ ਦੱਸਣਯੋਗ ਹੈ ਕਿ ਪਹਿਲੇ ਵਾਈਸ ਚਾਂਸਲਰ ਰਾਜ ਬਹਾਦਰ ਸਿੰਘ ਵੀ ਰੀੜ ਦੀ ਹੱਡੀ ਤੇ ਮੰਨੇ ਪ੍ਰਮੰਨੇ ਡਾਕਟਰ ਸਨ ਪਰ ਉਹ ਵਾਈਸ ਚਾਂਸਲਰ ਦੇ ਅਹੁਦੇ ਤੇ ਹਮੇਸ਼ਾਂ ਵਿਵਾਦਾਂ ਵਿੱਚ ਘਿਰੇ ਰਹੇ । ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਵਾਈਸ ਚਾਂਸਲਰ ਵਜੋ ਨਿਯੁਕਤ ਹੋਣ ਤੇ ਫਰੀਦਕੋਟ ਮੈਡੀਕਲ ਕਾਲਿਜ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਹੋਣ ਦੀ ਆਸ ਬੱਝੀ ਹੈ ।