ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫਤਾਰੀ ਵਾਰੰਟ ਜਾਰੀ

ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਸ਼ਹਿਰ ਦੇ ਮਾਡਲ ਟਾਊਨ ਖੇਤਰ ‘ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ ‘ਚ ਹੁਣ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਦੇ ਇਹ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਵਿਜੀਲੈਂਸ ਵਿਭਾਗ ਨੇ ਵਧੀਕ ਚੀਫ ਜਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਅਰਜ਼ੀ ਦਾਇਰ ਕਰ ਕੇ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਰੰਟਾਂ ਦੀ ਮੰਗ ਕੀਤੀ ਸੀ ਤੇ ਅਦਾਲਤ ਨੇ ਅੱਜ ਮੰਗਲਵਾਰ ਸ਼ਾਮ ਨੂੰ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। 

ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਜ਼ਮਾਨਤ ਪਟੀਸ਼ਨ ਲਈ ਵਾਪਸ
ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਵੱਲੋਂ ਆਪਣੀ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਗਈ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਮਨਪ੍ਰੀਤ ਬਾਦਲ ਵੱਲੋਂ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ‘ਚ ਮਨਪ੍ਰੀਤ ਬਾਦਲ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਉਦੋਂ ਜਾਂਚ ਜਾਰੀ ਸੀ। ਹੁਣ ਜਦੋਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਜਾ ਚੁੱਕਾ ਹੈ ਤਾਂ ਹੁਣ ਨਵੇਂ ਤੱਥਾਂ ਨਾਲ ਅਸੀਂ ਪਟੀਸ਼ਨ ਦਾਇਰ ਕਰਾਂਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੇ ਸ਼ੱਕ ‘ਚ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

01