ਅਜਨਾਲਾ ਪਹੁੰਚੇ ਅ੍ਰੰਮਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ, ਕਈ ਜ਼ਖ਼ਮੀ 

photo

  • ਪੰਜਾਬ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ 

ਅੰਮ੍ਰਿਤਸਰ, 23 ਫਰਵਰੀ : 'ਵਾਰਿਸ ਪੰਜਾਬ ਦੇ' ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਪਣੇ ਲੱਖਾਂ ਸਮਰਥਕਾਂ ਦੇ ਨਾਲ ਅਜਨਾਲਾ ਪਹੁੰਚੇ ਹਨ ਪਰ ਪੁਲਿਸ ਵੱਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਤੂਫਾਨ ਤੇ ਇਕ ਹੋਰ ਸਾਥੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਥਾਣੇ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ’ਚ ਅੰਮ੍ਰਿਤਪਾਲ ਦੇ ਸਮਰਥਕ ਮੌਜੂਦ ਹਨ। ਇਸ ਦੇ ਨਾਲ ਹੀ ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਭ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਤਾਂ ਸਾਂਤਮਈ ਤਰੀਕੇ ਨਾਲ ਅਜਨਾਲਾ ਵੱਲ ਕੂਚ ਕਰ ਰਹੇ ਸਨ, ਪਰ ਜੇ ਹੁਣ ਉਹਨਾਂ ਦੇ ਸਾਥੀ ਨੂੰ ਰਿਹਾਅ ਨਾ ਕੀਤਾ ਗਿਆ ਤੇ ਪਰਚਾ ਵੀ ਰੱਦ ਨਾ ਹੋਇਆ ਤਾਂ ਪੱਕਾ ਮੋਰਚਾ ਲਗਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਤਪਾਲ ਸਿੰਘ ਨੇ ਪੁਲਿਸ ਨੂੰ 1 ਘੰਟੇ ਦਾ ਸਮਾਂ ਦਿੱਤਾ ਹੈ। ਇਸ ਪੂਰੇ ਘਟਨਾਕ੍ਰਮ ਵਿਚ 6 ਪੁਲਿਸ ਮੁਲਾਜ਼ਮ ਜਖ਼ਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਜਨਾਲਾ ਸਰਕਾਰੀ ਹਸਪਤਾਲ ਦੇ ਐਸਐਮਉ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਕੋਲ ਛੇ ਪੁਲਿਸ ਮੁਲਾਜ਼ਮ ਸਮੇਤ ਐਸਪੀ ਦਿਹਾਤੀ ਜੁਗਰਾਜ ਸਿੰਘ ਜੇਰੇ ਇਲਾਜ ਹਨ ਜਿਹਨਾਂ ਨੂੰ ਅਜਨਾਲਾ ਸਰਕਾਰੀ ਹਸਪਤਾਲ ਤੋਂ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ। ਦੱਸ ਦਈਏ ਕਿ ਹੈ ਕਿ ਅ੍ਰੰਮਿਤਪਾਲ ਸਿੰਘ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਸ ਦੇ ਖ਼ਿਲਾਫ਼ ਕੀਤੇ ਝੂਠੇ ਕੇਸ ਰੱਦ ਨਾ ਕੀਤੇ ਗਏ ਤਾਂ ਉਹ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨਗੇ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ," ਕਿ ਐਫਆਈਆਰ ਸਿਰਫ਼ ਸਿਆਸੀ ਮਕਸਦ ਨਾਲ ਦਰਜ ਕੀਤੀ ਗਈ ਹੈ। ਜੇਕਰ ਉਨ੍ਹਾਂ ਨੇ 1 ਘੰਟੇ ਵਿੱਚ ਕੇਸ ਰੱਦ ਨਹੀਂ ਕੀਤਾ ਤਾਂ ਅੱਗੇ ਜੋ ਵੀ ਹੋਵੇਗਾ, ਉਸ ਲਈ ਪ੍ਰਸਾਸ਼ਨ ਜ਼ਿੰਮੇਵਾਰ ਹੋਵੇਗਾ।" ਅਮ੍ਰਿਤਪਾਲ ਨੇ ਦਾਅਵਾ ਕੀਤਾ ਕਿ, "ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ ਕਿ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ। ਸੱਚਾਈ ਇਹ ਹੈ ਕਿ ਉਹ ਡਿੱਗਣ ਤੋਂ ਬਾਅਦ ਜ਼ਖਮੀ ਹੋਇਆ ਹੈ। ਅਸਲ ਵਿੱਚ ਸਾਡੇ 10-12 ਲੋਕਾਂ ਨੂੰ ਸੱਟਾਂ ਲੱਗੀਆਂ ਹਨ। 
  
ਪੰਜਾਬ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ 
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਏਐਨਆਈ ਦੀ ਰਿਪੋਰਟ ਮੁਤਾਬਿਕ, ਐਸਐਸਪੀ ਨੇ ਕਿਹਾ, "ਸਾਡੇ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਦੇ ਆਧਾਰ ਤੇ ਲਵਪ੍ਰੀਤ ਤੂਫਾਨ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ। ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ।" ਉਨ੍ਹਾਂ ਨੇ ਇਸ ਗੱਲ ਦੇ ਪੁਖਤਾ ਸਬੂਤ ਦਿੱਤੇ ਹਨ ਕਿ ਉਹ (ਨਜ਼ਰਬੰਦ ਲਵਪ੍ਰੀਤ ਤੂਫਾਨ) ਬੇਕਸੂਰ ਹੈ। ਇਸ ਮਾਮਲੇ 'ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹਰਪਾਲ ਸਿੰਘ ਬਲੇਰ ਨੇ ਕਿਹਾ, 'ਅਸੀਂ ਪ੍ਰਸ਼ਾਸਨ ਨਾਲ ਗੱਲ ਕਰਨ ਆਏ ਸੀ ਕਿ ਲਵਪ੍ਰੀਤ ਤੂਫਾਨ ਖਿਲਾਫ ਐੱਫ.ਆਈ.ਆਰ. ਜਿਸ ਵਿਚ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ, ਉਹ ਝੂਠੀ ਐਫ਼ਆਈਆਰ ਹੈ ਅਤੇ ਉਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਪੁਲਿਸ ਪ੍ਰਸ਼ਾਸਨ ਨੇ ਸਵੀਕਾਰ ਕੀਤਾ ਕਿ ਲਵਪ੍ਰੀਤ ਉਕਤ ਘਟਨਾ ਵਿਚ ਸ਼ਾਮਲ ਨਹੀਂ ਸੀ, ਇਸ ਲਈ ਉਸਨੂੰ ਕੱਲ੍ਹ ਰਿਹਾਅ ਕਰ ਦੇਣਗੇ ਅਤੇ ਐਫਆਈਆਰ ਰੱਦ ਕਰ ਦੇਣਗੇ।