ਚੰਡੀਗੜ੍ਹ, 26 ਮਾਰਚ : ਕਾਂਗਰਸ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਕਾਂਗਰਸ ਦੇ ਐਮ.ਪੀ ਹਨ।ਭਾਜਪਾ ਦੇ ਜਨਰਲ ਸਕੱਤਰ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭਾਜਪਾ 'ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ ਪਿਛਲੇ 10 ਸਾਲਾਂ 'ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਜੀ, ਜੇਪੀ ਨੱਡਾ ਸਾਹਿਬ ਜੀ ਦਾ ਧੰਨਵਾਦ ਕਰਦਾ ਹਾਂ। ਮੈਂ ਸਿਰਫ ਇੱਕ ਗੱਲ ਕਹਾਂਗਾ ਕਿ ਮੈਂ ਇੱਕ ਸ਼ਹੀਦ ਪਰਿਵਾਰ ਵਿੱਚੋਂ ਹਾਂ। ਮੇਰੇ ਦਾਦਾ ਬੇਅੰਤ ਸਿੰਘ ਮੁੱਖ ਮੰਤਰੀ ਸਨ। ਪੰਜਾਬ ਨੇ ਹਨੇਰੇ ਦਾ ਸਮਾਂ ਦੇਖਿਆ ਹੈ ਅਤੇ ਇਹ ਵੀ ਦੇਖਿਆ ਹੈ ਕਿ ਇਸ ਨੂੰ ਕਿਵੇਂ ਠੀਕ ਕਰਨਾ ਹੈ। ਪੀਐਮ ਮੋਦੀ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਬਾਕੀ ਰਾਜ ਤਰੱਕੀ ਕਰ ਗਏ ਹਨ ਪਰ ਪੰਜਾਬ ਵਿੱਚ ਇੱਕ ਪਾੜਾ ਰਹਿ ਗਿਆ ਹੈ ਜਿੱਥੇ ਇੱਕ ਪੁਲ ਦੀ ਜ਼ਰੂਰਤ ਹੈ। ਰਵਨੀਤ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਉਦਯੋਗਾਂ ਨੂੰ ਇਕੱਠੇ ਕਰਨ ਦੀ ਲੋੜ ਹੈ। ਲੋਕ ਜਾਣਦੇ ਹਨ ਕਿ ਸਰਕਾਰ 10 ਸਾਲ ਸੱਤਾ 'ਚ ਰਹੀ ਹੈ ਅਤੇ ਬਣੀ ਰਹੇਗੀ ਤਾਂ ਅਸੀਂ ਪਿੱਛੇ ਕਿਉਂ ਰਹਿ ਜਾਈਏ। ਸਾਡਾ ਪੰਜਾਬ ਕਿਉਂ ਪਿੱਛੇ ਰਹਿ ਜਾਵੇ? ਪਰ ਇੱਕ ਸਮਾਂ ਸੀ ਜਦੋਂ ਅਕਾਲੀ ਦਲ ਨੇ ਅਜਿਹਾ ਬਿੱਲ ਲਿਆਂਦਾ ਕਿ ਜਨਤਾ ਗੁੰਮਰਾਹ ਹੋ ਗਈ ਅਤੇ ਹੁਣ ਇਸ ਤੋਂ ਪਿੱਛੇ ਹਟ ਗਈ। ਅਸੀਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਜੋੜਾਂਗੇ।