ਤਰਨਤਾਰਨ, 12 ਜਨਵਰੀ : ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਚਾਰ ਨੌਜਵਾਨ ਕਾਰ ‘ਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਆ ਰਹੇ ਸਨ, ਜਦੋਂ ਉਹ ਹਰੀਕੇ ਵਿਖੇ ਪੁਲ ਤੇ ਪੁੱਜੇ ਤਾਂ ਪੁਲ ਖਰਾਬ ਇੱਕ ਕੰਟੇਨਰ ਦੇ ਪਿੱਛੇ ਟਰਾਲਾ ਖੜ੍ਹਾ ਸੀ, ਜਿਆਦਾ ਧੁੰਦ ਹੋਣ ਕਾਰਨ ਉਨ੍ਹਾਂ ਦੀ ਕਾਰ ਦੀ ਟੱਕਰ ਟਰਾਲੇ ਨਾ ਹੋ ਗਈ, ਜਿਸ ਕਾਰਨ ਕਾਰ ਸਵਾਰ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਚਾਰੇ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਗੁਰਦੇਵ ਸਿੰਘ, ਪਰਮਜੀਤ ਸਿੰਘ, ਰਾਜਵੀਰ ਸਿੰਘ ਅਤੇ ਰੋਬਨਪ੍ਰੀਤ ਸਿੰਘ ਵਜੋਂ ਹੋਈ ਹੈ। ਜਦੋਂ ਹਾਦਸਾ ਵਾਪਰਿਆ ਤਕਰੀਬਨ 12 ਵਜੇ ਸਨ। ਥਾਣਾ ਹਰੀਕੇ ਦੇ ਮੁਖੀ ਐੱਸਐੱਚਓ ਕੇਵਲ ਸਿੰਘ ਨੇ ਦੱਸਿਆ ਕਿ ਟਰਾਲੇ ’ਚ ਵਜੇ ਸਵਿਫਟ ਕਾਰ ’ਚ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਹੈ ਅਤੇ ਇਸ ਮਾਮਲੇ ਸਬੰਧੀ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਕਬਜੇ ’ਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਜਿਸ ਤਰ੍ਹਾਂ ਦੇ ਵੀ ਬਿਆਨ ਦਰਜ ਕਰਵਾਵੇਗਾ। ਉਸ ਮੁਤਾਬਕ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।