ਚੰਡੀਗੜ੍ਹ, 12 ਅਪ੍ਰੈਲ : ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੇਖਣ ਨੂੰ ਮਿਲੇਗਾ। ਸੂਬੇ ਵਿੱਚ ਕੱਲ੍ਹ ਨੂੰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ, ਜਿਸ ਕਾਰਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਮੁੜ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਦੋ ਦਿਨ ਤੱਕ ਰਹਿਣ ਵਾਲਾ ਹੈ। 13 ਅਤੇ 14 ਤਰੀਕ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਕੱਲ੍ਹ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਭਲਕੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਦਿਨ ਭਰ ਬੱਦਲ ਛਾਏ ਰਹਿਣਗੇ। ਸ਼ਨੀਵਾਰ ਅਤੇ ਐਤਵਾਰ ਨੂੰ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਤਾਪਮਾਨ ਲਗਭਗ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ।