ਮਾਨਸਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਮੱਦੇਨਜ਼ਰ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਦੇ ਤਹਿਤ ਉਨ੍ਹਾਂ ਵੱਲੋਂ ਮਾਨਸਾ ਦੇ 3 ਪ੍ਰਭਾਵਿਤ ਥਾਵਾਂ ਦੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਰਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਕਾਫੀ ਸ਼ੱਕੀ ਵਿਅਕਤੀਆਂ/ਤਸ਼ਕਰਾਂ ਦੀ ਚੈਕਿੰਗ ਕਰਕੇ ਉਹਨਾਂ ਦੀਆ ਮੌਜ਼ੂਦਾ ਗਤੀਵਿਧੀਆਂ ਬਾਰੇ ਖੁਫੀਆ ਤੌਰ ਤੇ ਤਸ਼ਦੀਕ ਕੀਤੀ ਗਈ ਅਤੇ ਆਮ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ ਲਈ ਜਾਗਰੂਕ ਕੀਤਾ ਗਿਆ।