ਚੰਡੀਗੜ੍ਹ : ਪੰਜਾਬ ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ ਐੱਫਆਈਆਰ ਦਰਜ ਕਰ ਰਹੀ ਸੀ ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ ਐੱਫਆਈਆਰ ਦਰਜ ਨਾ ਕੀਤੀ ਜਾਵੇ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿਚ ਅਪੀਲ ਕੀਤੀ ਗਈ ਹੈ ਕਿ- ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਲਿਆ ਜਾਵੇ। ਮੁੱਖ ਮੰਤਰੀ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਕੋਈ ਐੱਫਆਈਆਰ ਦਰਜ ਨਾ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਭੜਕਾਊ ਕਾਂਟੈਂਟ ਹਟਾਉਣ ਦਾ ਸਮਾਂ ਮਿਲ ਸਕੇ।