ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀਲੇ ਦਿਨ ਅੱਜ ਭਗਵੰਤ ਸਿੰਘ ਮਾਨ ਸਰਕਾਰ ਦੇ ਵੱਲੋਂ ਭਰੋਸੇ ਦਾ ਵੋਟ ਜਿੱਤ ਲਿਆ ਗਿਆ। ਭਾਵੇਂ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਵਿੱਚ ਹਾਜ਼ਰ 93 ਵਿਧਾਇਕਾਂ ਨੇ ਮਤੇ ਦੇ ਹੱਕ ’ਚ ਆਪਣੀ ਵੋਟ ਪਾਈ ਹੈ, ਪਰ ਦੂਸਰੇ ਪਾਸੇ ਇਸ ਮਤੇ ਦਾ ਵਿਰੋਧ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਇਸ ਮਤੇ ਦੇ ਖਿਲਾਫ਼ ਬੋਲੇ ਹਨ ਅਤੇ ਉਨ੍ਹਾਂ ਸਰਕਾਰ ਦੇ ਹੱਕ ਵਿੱਚ ਵੋਟ ਨਹੀਂ ਪਾਈ ਅਤੇ ਨਾ ਹੀ ਬਸਪਾ ਵਿਧਾਇਕ ਨੇ ਮਤੇ ਦੇ ਹੱਕ ਵਿੱਚ ਵੋਟ ਪਾਈ ਹੈ। ਵਿਧਾਇਕ ਇਆਲੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਕਾਇਦਾ ਸਪੀਕਰ ਨੂੰ ਵਿਰੋਧ ਵਿੱਚ ਲਿਖ ਕੇ ਦਿੱਤਾ ਗਿਆ ਹੈ।