ਚੰਡੀਗੜ੍ਹ, 31 ਜਨਵਰੀ : ਪੰਜਾਬ 'ਚ ਨਸ਼ਾ ਤਸਕਰੀ ਹੁਣ ਵਧਦੀ ਜਾ ਰਹੀ ਹੈ। ਨਸ਼ਾ ਸਰਹੱਦੀ ਇਲਾਕਿਆਂ ਤੋਂ ਪੰਜਾਬ 'ਚ ਐਂਟਰ ਹੁੰਦਾ ਹੈ। ਇਸੇ ਨੂੰ ਲੈ ਅੱਜ ਭਾਰਤੀ ਫੌਜ ਦੀ ਦੱਖਣੀ ਪੱਛਮੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਹਿਮ ਮੀਟਿੰਗ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਸਰਹੱਦ 'ਤੇ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਨੌਜਵਾਨਾਂ ਨੂੰ ਫੌਜ ਨਾਲ ਜੋੜਨ ਬਾਰੇ ਵੀ ਵਿਚਾਰ ਕੀਤਾ ਗਿਆ ਅਤੇ ਸੀ.ਐਮ ਭਗਵੰਤ ਮਾਨ ਨੇ ਟਵੀਟ ਸ਼ੇਅਰ ਕਰਦਿਆਂ ਕਿਹਾ ਕਿ "Indian Army South Western Command ਦੇ ਚੀਫ਼ Lt. General ਅਮਰਦੀਪ ਸਿੰਘ ਭਿੰਡਰ ਜੀ ਨਾਲ ਅਹਿਮ ਮੁਲਾਕਾਤ ਹੋਈ…ਬਾਰਡਰ ‘ਤੇ ਨਸ਼ੇ ਦੀ ਰੋਕਥਾਮ ਲਈ ਸਰਕਾਰ ਦਾ ਸਾਥ ਦੇਣ ਦਾ ਵੀ ਭਰੋਸਾ ਦਿੱਤਾ…ਵੱਧ ਤੋਂ ਵੱਧ ਨੌਜਵਾਨਾਂ ਨੂੰ ਫੌਜ ਨਾਲ ਜੋੜਨ ਲਈ ਵੀ ਵਿਚਾਰਾਂ ਕੀਤੀਆਂ…