ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਜਾਰੀ, 10 ਧੁੰਦ ਦਾ ਅਲਰਟ 

ਚੰਡੀਗੜ੍ਹ, 20 ਦਸੰਬਰ 2024 : ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤਕ ਡਿੱਗ ਜਾਵੇਗਾ। ਮੀਂਹ ਨੂੰ ਲੈ ਕੇ ਅਜੇ ਤਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ। ਪਾਕਿਸਤਾਨ ਵਿਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਚੱਕਰ ਪੰਜਾਬ ਤੋਂ ਰਾਜਸਥਾਨ ਵਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।