
ਅੰਮ੍ਰਿਤਸਰ, 8 ਮਈ 2025 : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਖੁਫੀਆ ਜਾਣਕਾਰੀ ਉੱਤੇ ਕਾਰਵਾਈ ਕਰਦਿਆਂ, ਵਿਦੇਸ਼ ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਭਾਰਤ-ਅਧਾਰਤ ਸੰਚਾਲਕਾਂ, ਗੁਰਪਿੰਦਰ ਸਿੰਘ ਅਤੇ ਸਾਜਨ ਨੂੰ ਗ੍ਰਿਫਤਾਰ ਕੀਤਾ ਹੈ, ਦੋਵੇਂ ਅੰਮ੍ਰਿਤਸਰ ਦੇ ਵਸਨੀਕ ਹਨ, ਜਿੰਨ੍ਹਾਂ ਕੋਲੋਂ 10 ਕਿਲੋਗ੍ਰਾਮ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ” ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ “ਜੱਸਾ ਕਈ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ, ਪੁਲਿਸ ਥਾਣਾ SSOC, ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ। ਅਗਲੇ ਅਤੇ ਪਿੱਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਡਰੱਗ ਗਿਰੋਹਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।