ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 9 ਨਵੰਬਰ ਨੂੰ ਚੋਣ ਹੋ ਜਾ ਰਹੀ ਹੈ, ਜਿਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਨੇ ਲੰਬੀ ਵਿਚਾਰ ਚਰਚਾ ਕਰਨ ਉਪਰੰਤ ਐਸਜੀਪੀਸੀ ਦੇ ਮੌਜ਼ੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨਗੀ ਦੇ ਆਹੁਦੇ ਲਈ ਉਮੀਦਵਾਰ ਐਲਾਨਿਆ ਹੈ, ਇਸ ਸਬੰਧੀ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾਂ ਨੇ ਇੱਕ ਟਵੀਟ ਰਾਹੀਂ ਪੁਸ਼ਟੀ ਕੀਤੀ ਹੈ। ਜਿਕਰਯੋਗ ਹੈ ਕਿ ਪਿਛਲੇ ਸਮਿਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨਗੀ ਦੀ ਚੋਣ ਇੱਕ ਲਿਫਾਫੇ ‘ਚੋ ਪਰਚੀ ਕੱਢ ਕੇ ਕੀਤੀ ਜਾਂਦੀ ਰਹੀ ਹੈ, ਪਰ ਇਸਵਾਰ ਬੀਬੀ ਜੰਗੀਰ ਕੌਰ ਵੱਲੋਂ ਖੁਦ ਪ੍ਰਧਾਨਗੀ ਦੀ ਚੋਣ ਲੜਨ ਸ਼ੁਰੂ ਹੋਏ ਵਿਵਾਦ ਤੋਂ ਬਾਅਦ ਅਕਾਲੀ ਦਲ ਨੇ ਲਿਫਾਫਾ ਪ੍ਰੰਪਰਾ ਨੂੰ ਬਦਲਦੇ ਹੋਏ ਚੋਣਾਂ ਨੂੰ ਬਦਲਦੇ ਹੋਏ ਚੋਣ ਤੋਂ ਚਾਰ ਦਿਨ ਪਹਿਲਾਂ ਮੌਜ਼ੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਵੱਲੋਂ ਪ੍ਰਧਾਨਗੀ ਦੇ ਆਹੁਦੇ ਲਈ ਉਮੀਦਵਾਰ ਐਲਾਨਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਐਸਜੀਪੀਸੀ ਦੇ ਪ੍ਰਧਾਨ ਦੇ ਆਹੁਦੇ ਲਈ ਬੀਬੀ ਜੰਗੀਰ ਕੌਰ ਵੱਲੋਂ ਵੀ ਚੋਣ ਲੜਨ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਬੀਬੀ ਜੰਗੀਰ ਕੌਰ ਖੁਦ ਜਿੰਨੀਵਾਰ ਵੀ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ, ਉਹ ਵੀ ਉਨ੍ਹਾਂ ਦਾ ਨਾਮ ਵੀ ਲਿਫਾਫੇ ‘ਚੋ ਹੀ ਨਿਕਲਦਾ ਰਿਹਾ ਹੈ ਅਤੇ ਅੱਜ ਉਹੀ ਲਿਫਾਫਾ ਪ੍ਰੰਪਰਾ ਦਾ ਵਿਰੋਧ ਕਰ ਰਹੇ ਹਨ।ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜੰਗੀਰ ਕੌਰ ਨੂੰ ਪਾਰਟੀ ‘ਚ ਮੁਅੱਤਲ ਵੀ ਕੀਤਾ ਗਿਆ ਹੈ।