ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲਿਆ, ਮਾਹੌਲ ਗਰਮਾਇਆ

ਖਨੌਰੀ, 26 ਨਵੰਬਰ 2024 : ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ। ਹੁਣ ਇਸ ਮਾਮਲੇ ਸੰਬਧੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਪੁਲਿਸ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚੇ। ਹਾਲਾਂਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਡੱਲੇਵਾਲ ਨੂੰ ਦੇਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਹਿਰਾਸਤ ਚ ਲੈਣ ਵਾਲੇ ਕਈ ਪੁਲਿਸ ਵਾਲੇ ਹਿੰਦੀ ਬੋਲ ਰਹੇ ਸਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਡੱਲੇਵਾਲ ਨੂੰ ਦੇਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਸ ਤੋਂ ਬਾਅਦ ਜਾਣਕਾਰੀ ਸਾਹਮਣੇ ਆਈ ਸੀ ਕਿ ਪੁਲਿਸ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚ ਸਕੇ।

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ‘ਤੇ ਗਰਮਾਇਆ ਮਾਹੌਲ
ਖਨੌਰੀ ਸਰਹੱਦ ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਤੇ ਮਾਹੌਲ ਗਰਮਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਕਿਸਾਨ ਆਗੂ ਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋਝੰਡੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦੀ ਲਾਸ਼ ਨੂੰ ਉਥੋਂ ਨਾ ਲਿਜਾਇਆ ਜਾਵੇ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਗੱਲਬਾਤ ਲਈ 10 ਦਿਨ ਦਾ ਸਮਾਂ ਹੈ ਤੇ ਉਨ੍ਹਾਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨਾਂ ਵਲੋਂ ਪਹਿਲਾਂ ਉਲੀਕਿਆ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ, ਬਦਲਿਆ ਨਹੀਂ ਜਾਵੇਗਾ।

ਪ੍ਰਸ਼ਾਸਨ ਡੱਲੇਵਾਲ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ : ਮਨਦੀਪ ਸਿੱਧੂ 
ਪਟਿਆਲਾ ਰੇਂਜ DIG ਮਨਦੀਪ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ” ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ। ਮਰਨ ਵਰਤ ਦੇ ਐਲਾਨ ਤੋਂ ਬਾਅਦ ਲੋਕਾਂ ਦਾ ਜ਼ਿਆਦਾ ਇਕੱਠ ਹੋਣ ਕਾਰਨ ਸਿਹਤ ਸਹੂਲਤਾਂ ਨਹੀਂ ਪਹੁੰਚ ਪਾਉਂਦੀਆਂ। ਇਸ ਕਾਰਨ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਲੁਧਿਆਣਾ ਦੇ ਡੀਐਮਸੀ. ਲਿਆਂਦਾ ਗਿਆ ਹੈ। 

“ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫ਼ਤਾਰੀ ਵਿੱਚ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ : ਰਵਨੀਤ ਸਿੰਘ ਬਿੱਟੂ 
ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਨੇ ਇਕ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਕਿਹਾ ਕਿ “ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਸਿਰਫ਼ ਸੂਬਾ ਪੁਲਿਸ ਦਾ ਕੰਮ ਹੈ, ਜਿਸ ਦਾ ਉਦੇਸ਼ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਕੇਂਦਰੀ ਏਜੰਸੀਆਂ ‘ਤੇ ਦੋਸ਼ ਮੜ੍ਹਨਾ ਹੈ। ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਵਿੱਚ ਨਹੀਂ ਆਉਂਦੀ। ਹਾਲਾਂਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਡੱਲੇਵਾਲ ਨੂੰ ਦੇਰ ਰਾਤ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।