ਫਾਜਿਲਕਾ ਪੁਲਿਸ ਨੇ ਸਵਾ 1 ਕਿਲੋ ਹੈਰੋਇਨ ਸਮੇਤ ਦੋ ਨੂੰ ਕੀਤਾ ਕਾਬੂ

ਫਾਜ਼ਿਲਕਾ, 24 ਮਈ 2025 : ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰਾਂ ਦੇ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ 02 ਨਸ਼ਾ ਤਸਕਰਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 01 ਕਿਲੋ 25 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮੰਗਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਜੱਟਵਾਲੀ ਤੋਂ ਪਿੰਡ ਰਾਣਾ ਨੂੰ ਜਾਂਦੀ ਸੜਕ ਪਰ ਸ਼ੈਲਰਾਂ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਪਿੰਡ ਜੱਟਵਾਲੀ ਸਾਈਡ ਤੋਂ ਰਾਣਾ ਨੂੰ ਜਾਂਦਾ ਇੱਕ ਮੋਟਰ ਸਾਈਕਲ ਦਿਖਾਈ ਦਿੱਤਾ, ਜਿਸਤੇ ਦੋ ਵਿਅਕਤੀ ਸਵਾਰ ਸਨ। ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ਤੇ ਮੋਟਰ ਸਾਈਕਲ ਸਵਾਰਾਂ ਨੂੰ ਚੈਕ ਕੀਤਾ ਅਤੇ ਉਪ ਕਪਤਾਨ ਪੁਲਿਸ (ਓਪ੍ਰੇਸ਼ਨ ਅਤੇ ਸਕਿਓਰਟੀ) ਫਾਜ਼ਿਲਕਾ ਅਵਿਨਾਸ਼ ਚੰਦਰ ਪੀ.ਪੀ.ਐਸ ਜੀ ਦੀ ਹਾਜਰੀ ਵਿਚ ਮੋਟਰਸਾਈਕਲ ਸਵਾਰਾਂ ਪਾਸੋਂ ਕਾਲੇ ਰੰਗ ਦੇ ਪਿੱਠੂ ਬੈਗ ਵਿੱਚੋਂ 01 ਕਿਲੋ 25 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਬਰਾਮਦ ਹੋਈ ਹੈਰੋਇਨ ਨੂੰ ਕਬਜਾ ਪੁਲਿਸ ਵਿੱਚ ਲਿਆ। ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਹਿਚਾਣ ਮੋਹਿਤ ਪੁੱਤਰ ਸੁਰਜੀਤ ਸਿੰਘ ਅਤੇ ਮਲਕੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਨ ਪਿੰਡ ਸੈਦੇ ਕੇ ਹਿਠਾੜ ਥਾਣਾ ਸਦਰ ਫਾਜਿਲਕਾ ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 130 ਮਿਤੀ 23-05-2025 ਜੁਰਮ 21 (ਸੀ)/29/61/85 NDPS ਐਕਟ ਥਾਣਾ ਸਦਰ ਫਾਜ਼ਿਲਕਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।