ਬਰਨਾਲਾ : ਆਪਣੀਆਂ ਹੱਕੀ ਮੰਗਾਂ ਲਈ ਬਰਨਾਲਾ ’ਚ ਉਚੇਰੀ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਸਹਾਇਕ ਪ੍ਰੋਫੈਸਰਾਂ ’ਤੇ ਪੁਲਿਸ ਦੇ ਵਲੋਂ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਸਹਾਇਕ ਪ੍ਰੋਫੈਸਰਾਂ ਔਰਤਾਂ ਨੂੰ ਵੀ ਸੜਕਾਂ ਤੇ ਘਸੀਟਿਆ ਗਿਆ ਅਤੇ ਕਈ ਪ੍ਰੋਫ਼ੈਸਰ ਇਸ ਲਾਠੀਚਾਰਜ ਕਾਰਨ ਜ਼ਖਮੀ ਹੋ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਕਚਹਿਰੀ ਚੌਕ ਵਿਖੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮੰਗ ਕਰ ਰਹੇ ਸਨ ਕਿ ਉਨ੍ਹਾਂ ਦਾ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਜਾਂ ਉਚੇਰੀ ਸਿੱਖਿਆ ਮੰਤਰੀ ਦੇ ਕਿਸੇ ਵੀ ਨੁਮਾਇੰਦੇ ਨਾਲ ਮੀਟਿੰਗ ਕਰਵਾ ਕੇ ਲਿਆ ਜਾਵੇ। ਪਰ ਪ੍ਰਸ਼ਾਸਨ ਵੱਲੋਂ ਸਹਾਇਕ ਪ੍ਰੋਫੈਸਰਾਂ ਦੀ ਮੰਗ ਨੂੰ ਨਾ ਮੰਨਿਆ ਗਿਆ। ਜਿਸ ਤੋਂ ਦੁਖੀ ਸਹਾਇਕ ਪ੍ਰੋਫੈਸਰ ਉੱਚ ਸਿੱਖਿਆ ਮੰਤਰੀ ਦੀ ਕੋਠੀ ਵੱਲ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਅੱਗੇ ਵਧੇ। ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਰਹੇ ਸਹਾਇਕ ਪ੍ਰੋਫ਼ੈਸਰਾਂ ਤੇ ਜਿਥੇ ਪੁਲਿਸ ਨੇ ਲਾਠੀਚਾਰਜ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਉਥੇ ਹੀ ਸਹਾਇਕ ਪ੍ਰੋਫੈਸਰਾਂ ਔਰਤਾਂ ਨੂੰ ਵੀ ਸੜਕਾਂ ਤੇ ਘਸੀਟਿਆ ਗਿਆ। ਲਾਠੀਚਾਰਜ ਕਾਰਨ ਕਈ ਪ੍ਰੋਫ਼ੈਸਰ ਇਸ ਲਾਠੀਚਾਰਜ ਕਾਰਨ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਕਹਾਉਣ ਵਾਲੀ ਇਸ ਪਾਰਟੀ ਦੇ ਆਗੂਆਂ ਵੱਲੋਂ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਪਿੱਛੇ ਛੱਡ ਕੇ, ਦਮਨਕਾਰੀ ਨੀਤੀ ਅਪਣਾਉਣ ਵਾਲੀ ਇਸ ਪਾਰਟੀ ਦੇ ਆਗੂਆਂ ਵੱਲੋਂ ਪ੍ਰੋਫੈਸਰਾਂ ’ਤੇ ਜੋ ਲਾਠੀਚਾਰਜ ਕੀਤਾ ਗਿਆ ਹੈ, ਉਹ ਅਤਿ ਨਿੰਦਣਯੋਗ ਹੈ।