- ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਚੰਡੀਗੜ੍ਹ, 1 ਜਨਵਰੀ : ਭਾਰਤ ਸਰਕਾਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। ਗੌਰਤਲਬ ਹੈ ਕਿ ਗੋਲਡੀ ਬਰਾੜ ‘ਤੇ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦੇ ਨਾਲ ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅੱਤਵਾਦੀ ਐਲਾਨ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਕੀਤਾ ਗਿਆ।