
ਗੁਰਦਾਸਪੁਰ, 12 ਮਈ 2025 : ਗੁਰਦਾਸਪੁਰ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਸਕੂਟੀ ਦੇ ਸਵਾਰ ਹੋ ਕੇ ਜਾ ਰਹੇ ਸਨ ਕਿ ਉਨ੍ਹਾਂ ਨੁੰ ਇੱਕ ਤੇਜ਼ ਰਫਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਜੋੜੇ ਦੀ ਪਛਾਣ ਕਰਤਾਰ ਚੰਦ ਅਤੇ ਉਨ੍ਹਾਂ ਦੀ ਪਤਨੀ ਸ਼ਾਂਤੀ ਦੇਵੀ ਪਿੰਡ ਰਾਵਲ ਵਜੋਂ ਹੋਈ ਹੈ। ਇਹ ਹਾਦਸਾ ਦੀਨਾਨਗਰ ਥਾਣੇ ਅਧੀਨ ਪੈਂਦੇ ਪਿੰਡ ਝੰਡੇਝਕ ‘ਚ ਵਾਪਰਿਆ ਹੈ। ਦੱਸਿਆ ਜੁਆ ਰਿਹਾ ਹੈ ਕਿ ਜੋੜਾ ਲੋਹਾਗੜ੍ਹ ਤੋਂ ਗੁਰਦਾਸਪੁਰ ਆ ਰਿਹਾ ਸੀ। ਉਹ ਆਪਣੀ ਧੀ ਨੂੰ ਮਿਲਣ ਤੋਂ ਬਾਅਦ ਇੱਕ ਰਿਸ਼ਤੇਦਾਰ ਕੋਲ ਜਾ ਰਿਹਾ ਸੀ। ਜਦੋਂ ਉਹ ਪਿੰਡ ਝੰਡੇਝਕ ਦੇ ਨੇੜੇ ਪਹੁੰਚਿਆ ਤਾਂ ਉਨ੍ਹਾਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਮ੍ਰਿਤਕ ਕਰਤਾਰ ਚੰਦ ਇੱਕ ਸੇਵਾਮੁਕਤ ਫੌਜੀ ਸੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸਕਾਰਪੀਓ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਬਾਅਦ ਸਕੂਟਰ ਲਗਭਗ ਵੀਹ ਫੁੱਟ ਦੀ ਦੂਰੀ ‘ਤੇ ਡਿੱਗ ਗਿਆ ਅਤੇ ਜੋੜੇ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।