ਪਟਿਆਲਾ, 20 ਫਰਵਰੀ : ਪਟਿਆਲਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਬੇਅੰਦ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਦੰਦਾ ਦੀ ਤਕਲੀਫ ਦੇ ਚਲਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਹ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਬਲਵੰਤ ਸਿੰਘ ਰਾਜੋਆਣਾ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਚੰਡੀਗੜ੍ਹ-ਮੋਹਾਲੀ ਦੀ ਸਰਹੱਦ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੂੰ ਲੈ ਕੇ ਵੱਡੇ ਸਵਾਲ ਚੁੱਕੇ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਸਦਾ ਕੌਮੀ ਇਨਸਾਫ ਮੋਰਚੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਸਨੇ ਇਹ ਵੀ ਕਿਹਾ ਕਿ ਮੋਰਚੇ ਵਾਲਿਆਂ ਨੂੰ ਮੇਰੇ ਅਕਾਲੀ ਹੋਣ ਉਤੇ ਇੰਤਰਾਜ ਹੈ, ਉਹ ਅਕਾਲੀ ਹੈ ਅਤੇ ਅਕਾਲੀ ਹੀ ਰਹਿਣਗੇ। ਬਲਵੰਤ ਸਿੰਘ ਰਾਜੋਆਣਾ ਨੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੂੰ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਆਪਣੀ ਨੈਤਿਕਤਾ ਵੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ। ਮੇਰਾ ਕੌਮੀ ਇਨਸਾਫ ਮੋਰਚਾ ਨਾਲ ਕੋਈ ਸਬੰਧ ਨਹੀਂ ਹੈ। ਬਾਪੂ ਗੁਰਚਰਨ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਉਹ ਜੋ ਬਿਆਨ ਕਰ ਰਹੇ ਹਨ, ਉਹ ਘਟੀਆਂ ਅਤੇ ਵਿਰੋਧੀ ਹੈ। ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਜ਼ਿਕਰਯੋਗ ਹੈ ਕਿ ਮੋਹਾਲੀ-ਚੰਡੀਗੜ੍ਹ ਦੀ ਸਰਹੱਦ ਉਤੇ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੌਮੀ ਇਨਸਾਫ ਮੋਰਚੇ ਵੱਲੋਂ ਪੱਕਾ ਮੋਰਚਾ ਲਗਾਇਆ ਗਿਆ ਹੈ।