ਗੁਰਦਾਸਪੁਰ, 4 ਮਈ : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ ਜਿਹਨਾਂ ਕੋਲੋ ਭਾਰੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਹਥਿਆਰ ਬਰਾਮਦ ਕਿਤੇ ਗਏ ਹਨ ਜੋ ਪਾਕਿਸਤਾਨ ਤੋਂ ਡਰੋਨਾਂ ਜ਼ਰੀਏ ਹੈਰੋਇਨ ਅਤੇ ਹਥਿਆਰ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਪੁਲਿਸ ਵੱਲੋਂ ਡੂੰਘਾਈ ਨਾਲ ਇਨ੍ਹਾਂ ਸਮੱਗਲਰਾਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਭਾਰਗਵ ਡੀਆਈਜੀ ਬਾਰਡਰ ਰੇਂਜ ਅਤੇ ਨੇ ਦੱਸਿਆ ਕੀ ਅੰਤਰਾਸ਼ਟਰੀ ਗਿਰੋਹ ਨਾਲ ਕੰਮ ਕਰਦੇ 13 ਤਸਕਰਾਂ ਨੂੰ ਗ੍ਰਿਫ਼ਤਾਰ ਕਿਤਾ ਗਿਆ ਜਿਹਨਾਂ ਕੋਲੋ 4.52 ਕਿਲੋਗ੍ਰਾਮ ਹੈਰੋਇਨ, 34.72 ਲੱਖ ਰੁਪਏ ਦੀ ਡਰੱਗ ਮਨੀ, 6 ਪਿਸਤੌਲ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਇਹ ਤਸਕਰ ਪਾਕਿਸਤਾਨ ਤੋਂ ਡਰੋਨਾਂ ਜ਼ਰੀਏ ਹੈਰੋਇਨ ਦਾ ਨਸ਼ਾ ਅਤੇ ਹਥਿਆਰ ਮੰਗਵਾਉਂਦੇ ਸਨ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ ਉਨ੍ਹਾਂ ਕਿਹਾ ਕਿ ਫੜੇ ਗਏ ਤਸਕਰਾਂ ਦਾ ਸੰਬੰਧ ਦੀਆਂ ਗੈਂਗਸਟਰਾਂ ਨਾਲ ਵੀ ਦੱਸਿਆ ਜਾ ਰਿਹਾ ਹੈ। ਇਸ ਲਈ ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਫਿਰੌਤੀ ਅਤੇ ਟਾਰਗੇਟ ਕਿਲਿੰਗ ਵੀ ਟਾਲੀ ਹੈ ਅਤੇ ਗੈਂਗਸਟਰਾਂ ਦੇ ਅੰਦਰ ਜੁੜਿਆ ਸਾਰਾ ਈਕੋਸਿਸਟਮ ਲੱਭ ਕੇ ਤੋੜਿਆ ਹੈ। ਉਨ੍ਹਾਂ ਕਿਹਾ ਕੀ ਇਸ ਗਿਰੋਹ ਦਾ ਮੇਨ ਸਰਗਨਾ ਯੋਗਰਾਜ ਸਿੰਘ ਪੁੱਤਰ ਅਵਤਾਰ ਸਿੰਘ ਤਾਰੀ ਹੈ ਜੋ ਇਹ ਸਾਰੇ ਗਿਰੋਹ ਨੂੰ ਚਲਾ ਰਿਹਾ ਸੀ ਜੋ ਕੁਝ ਸਮਾਂ ਪਹਿਲਾਂ ਜਰਮਨ ਚਲਾ ਗਿਆ ਸੀ ਅਤੇ ਉਥੋਂ ਵੀ ਆਪਣਾ ਗਿਰੋਹ ਚਲਾਉਂਦਾ ਰਿਹਾ ਅਤੇ ਕੁੱਝ ਸਮਾਂ ਪਹਿਲਾਂ ਹੀ ਉਹ ਪੰਜਾਬ ਵਿਚ ਵਾਪਸ ਆਇਆ ਸੀ ਅਤੇ ਪੰਜਾਬ ਦੇ ਕੁਝ ਨੌਜਵਾਨਾਂ ਨੂੰ ਆਪਣੇ ਨਾਲ ਗਿਰੋਹ ਵਿੱਚ ਸ਼ਾਮਲ ਕਰਕੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਦੇ ਵਿਚ ਫਿਰੌਤੀ ਅਤੇ ਡਕੈਤੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਚਾਹੀਦਾ ਸੀ। ਜਿਸ ਨੂੰ ਸਮੇਂ ਰਹਿੰਦੇ ਕਾਬੂ ਕਰਕੇ ਇਸ ਦੇ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰਾ ਅਤੇ ਨਸ਼ਾ ਬਰਾਮਦ ਕੀਤਾ ਗਿਆ ਹੈ ਅਤੇ ਇਸਦੇ ਕੋਲੋਂ ਅਗਲੇਰੀ ਪੁੱਛਗਿੱਛ ਜਾਰੀ ਹੈ