ਚੰਡੀਗੜ੍ਹ, 25 ਜੂਨ 2024 : ਐਨਐਸਏ ਦੇ ਤਹਿਤ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇ ਕੇ ਜ਼ਿਮਨੀ ਚੋਣ ਲੜ੍ਹਨਗੇ। ਇਸ ਸਬੰਧੀ ਐਲਾਨ ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਨ੍ਹਾਂ ਦੇ ਪਿਤਾ ਜੀ ਚੋਣ ਲੜ੍ਹਨਗੇ। ਉਨ੍ਹਾਂ ਕਿਹਾ ਕਿ ਪਿਤਾ ਜੀ ਜੇਲ੍ਹ ਤੋਂ ਬੈ ਕੇ ਚੋਣ ਲੜਨਗੇ। ਉਨ੍ਹਾਂ ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ।
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਵਿਭਾਨ ਸਭਾ ਸੀਟ ਰਾਜਾ ਵੜਿੰਗ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਖਾਲੀ ਹੋ ਗਈ ਹੈ। ਰਾਜਾ ਵੜਿੰਗ ਨੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਆਪਣਾ ਅਸਤੀਫਾ ਦੇ ਦਿੱਤਾ ਸੀ।