ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ, ਵਿਰਸਾ ਵਲਟੋਹਾ ਤੇ ਲਗਾਏ ਗੰਭੀਰ ਦੋਸ਼

ਬਠਿੰਡਾ, 16 ਅਕਤੂਬਰ 2024 : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਆਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫਾ ਦੇਣ ਦਾ ਐਲਾਨ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਦਿੱਤਾ, ਉਨ੍ਹਾਂ ਦੱਸਿਆ ਕਿ ਅਸਤੀਫਾ ਉਨ੍ਹਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਧੀਆਂ ਨੂੰ ਵੀ ਅਪਸ਼ਬਦ ਬੋਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਤੇ ਸ਼੍ਰੋਮਣੀ ਕਮੇਟੀ ਨੇ ਚੁੱਪੀ ਧਾਰੀ ਹੋਈ ਹੈ, ਜੋ ਇੱਕ ਵੱਡਾ ਸਵਾਲ ਖੜ੍ਹਾ ਕਰਦੀ ਹੈ। ਉਨ੍ਹਾਂ ਐਸਜੀਪੀਸੀ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦਾ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਉਸ ਲਈ ਉਹ ਖਿਮਾਂ ਮੰਗਦੇ ਹਨ। 

 

 https://www.facebook.com/watch/?ref=search&v=1294737308366405&external_log_id=d50b82bc-6c51-40d5-a099-5950ec5f8615&q=jathedar%20giani%20harpreet%20singh