ਕਿਸ਼ਨਪੁਰਾ ਕਲਾਂ, 22 ਜਨਵਰੀ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਆ ਗਿਆ ਫੈਸਲਾ ਸ਼ਲਾਘਾਯੋਗ ਉਪਰਾਲਾ ਹੈ ਇਸ ਫੈਸਲੇ ਨਾਲ ਹਲਕੇ ਦੇ ਲੋਕ ਉਜਾੜੇ ਤੋਂ ਬਚ ਗਏ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਗਲੇ ਪਿੰਡ ਕੋਕਰੀ ਬੁੱਟਰਾਂ ਨਵਾ ਦਾਇਆ ਦੇ ਸੀਨੀਅਰ ਆਪ ਆਗੂ ਪੰਚ ਬਲਵੰਤ ਸਿੰਘ ਜਵੰਦਾ, ਸਾਬਕਾ ਪੰਚ ਗੁਰਪ੍ਰੀਤ ਸਿੰਘ ਬੁੱਟਰ,ਪੰਚ ਲਖਵੀਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪ੍ਰਕਾਸ਼ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਬੁੱਟਰ, ਜਗਮੋਹਨ ਸਿੰਘ ਗਿੱਲ, ਜਸਪ੍ਰੀਤ ਸਿੰਘ ਬੁੱਟਰ, ਸੁਖਮੰਦਰ ਸਿੰਘ ਬੁੱਟਰ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਕੇ ਸਰਕਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਮਾਨ ਸਰਕਾਰ ਲੋਕਾਂ ਦੀ ਸਰਕਾਰ ਹੈ ਉਨ੍ਹਾਂ ਕਿਹਾ ਕਿ ਜ਼ੀਰਾ ਸ਼ਰਾਬ ਫੈਕਟਰੀ ਜਿਸ ਦੇ ਗੰਧਲੇ ਪਾਣੀ ਨਾਲ ਨੇੜਲੇ ਪਿੰਡਾਂ ਦੇ ਲੋਕ ਭਿਆਨਕ ਬਿਮਾਰੀਆਂ ਦੀ ਗਿਰਫਤ ਵਿਚ ਆ ਰਹੇ ਸਨ, ਹੁਣ ਉਹ ਲੋਕ ਤੰਦਰੁਸਤੀ ਦਾ ਜੀਵਨ ਬਸਰ ਕਰ ਸਕਣਗੇ। ਇਸ ਮੌਕੇ ਇਸ ਉਪਰਾਲੇ ਦੀ ਸ਼ਲਾਘਾ ਕਰਨ ਵਾਲਿਆਂ ਚ ਕੋਕਰੀ ਬੁੱਟਰਾਂ ਨਵਾ ਦਾਇਆ ਤੋਂ ਮਾਸਟਰ ਮੱਘਰ ਸਿੰਘ, ਪਰਮਿੰਦਰ ਸਿੰਘ ਭੰਗੂ, ਕੁਲਵਿੰਦਰ ਸਿੰਘ ਗਿੱਲ, ਬਲਵੰਤ ਸਿੰਘ ਜਵੰਦਾ ਤੇ ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕੇ ਦੇ ਵਿਕਾਸ ਜੰਗੀ ਪੱਧਰ ਤੇ ਜਾਰੀ ਹਨ।