ਮਾਨਸਾ ‘ਚ ਸਿਰਫਿਰੇ ਆਸ਼ਕ ਨੇ ਵਿਆਹੁਤਾ ਔਰਤ ਦਾ ਕੀਤਾ ਕਤਲ, ਖੁਦ ਵੀ ਕੀਤੀ ਖੁਦਕੁਸ਼ੀ

ਮਾਨਸਾ, 07 ਦਸੰਬਰ 2024 : ਜਿਲ੍ਹਾ ਮਾਨਸਾ ਦੇ ਪਿੰਡ ਬੋੜਾਵਾਲ ਵਿਖੇ ਇੱਕ ਸਿਰਫਿਰੇ ਆਸ਼ਕ ਨੇ ਇੱਕ ਵਿਅਹੁਤਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਲੜਕੇ ਦੇ ਗੁਆਂਢ ਵਿੱਚ ਰਹਿੰਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਕਿ ਪਿੰਡ ਬੋੜਾਵਾਲ ਵਿੱਚ ਇੱਕ ਔਰਤ ਦਾ ਕਤਲ ਕਰਨ ਤੋਂ ਬਾਅਦ ਉਸਨੂੰ ਅੱਗ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਮੇਜਰ ਸਿੰਘ ਔਰਤ ਦਾ ਕਤਲ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ ਅਤੇ ਕੁੱਝ ਦੇਰ ਬਾਅਦ ਘਰ ਵਿੱਚ ਆ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।