ਚੰਡੀਗੜ੍ਹ, 7 ਜੂਨ : ਉਤਰ ਭਾਰਤ ਵਿੱਚ ਗਰਮੀ ਪੂਰੇ ਜ਼ੋਰਾਂ ਦੀ ਪੈ ਰਹੀ ਹੈ। ਹਾਲਾਂਕਿ ਬੀਤੇ ਦਿਨੀਂ ਪੰਜਾਬ ਵਿਚ ਬਦਲੇ ਮੌਸਮ ਨੇ ਲੋਕਾਂ ਨੂੰ ਮਾਮੂਲੀ ਰਾਹਤ ਜ਼ਰੂਰ ਦਿੱਤੀ। ਇਸ ਵਾਰ ਪੰਜਾਬ ਵਿੱਚ ਮਾਨਸੂਨ ਦੇ ਸਮੇਂ ਸਿਰ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਜਿਸ ਤਰ੍ਹਾਂ ਅੱਗੇ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਮਾਨਸੂਨ ਜੂਨ ਦੇ ਤੀਜੇ ਹਫ਼ਤੇ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 20 ਜੂਨ ਤੋਂ ਬਾਅਦ ਮੀਂਹ ਤੋਂ ਵੱਡੀ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪ੍ਰੀ-ਮਾਨਸੂਨ ਤਹਿਤ ਕੁਝ ਮੀਂਹ ਜਾਰੀ ਰਹੇਗਾ। ਬੰਗਾਲ ਦੀ ਖਾੜੀ ਤੋਂ ਅਰਬ ਸਾਗਰ ਤੱਕ ਮੌਸਮ ਦਾ ਪੈਟਰਨ ਬਦਲਣਾ ਸ਼ੁਰੂ ਹੋ ਗਿਆ ਹੈ। ਦੱਖਣੀ ਮਾਨਸੂਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਕਾਰਨ ਤੱਟਵਰਤੀ ਖੇਤਰਾਂ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੌਸਮ ਵਿੱਚ ਬਦਲਾਅ ਦੇ ਮੱਦੇਨਜ਼ਰ ਕੁਝ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ। ਫਿਲਹਾਲ ਮਾਨਸੂਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਮਹਾਰਾਸ਼ਟਰ ‘ਚ ਪਹੁੰਚ ਗਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਕੇਰਲ, ਮਹਾਰਾਸ਼ਟਰ ਅਤੇ ਕੇਰਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਭਿਆਨਕ ਗਰਮੀ ਨਾਲ ਜੂਝ ਰਹੇ ਰਾਜਸਥਾਨ ‘ਚ ਰਾਹਤ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਆਏ ਤੂਫ਼ਾਨ ਨੇ ਸੂਬੇ ਵਿੱਚ ਭਾਰੀ ਨੁਕਸਾਨ ਕੀਤਾ ਹੈ। ਝੱਖੜ ਕਾਰਨ ਸ਼ਹਿਰੀ ਖੇਤਰਾਂ ਵਿੱਚ ਸਵੇਰੇ ਕਰੀਬ 13 ਘੰਟੇ ਬਾਅਦ ਬਿਜਲੀ ਗੁੱਲ ਹੋਈ, ਜਦੋਂ ਕਿ ਪੇਂਡੂ ਖੇਤਰਾਂ ਵਿੱਚ ਦੁਪਹਿਰ ਬਾਅਦ ਕਰੀਬ 20 ਘੰਟੇ ਬਾਅਦ ਹੀ ਬਹਾਲ ਹੋ ਗਿਆ। ਪਾਵਰਕੌਮ ਨੂੰ 20 ਘੰਟਿਆਂ ਵਿੱਚ ਆਊਟੇਜ ਸਬੰਧੀ 1.50 ਲੱਖ ਸ਼ਿਕਾਇਤਾਂ ਦਰਜ ਕਰਨੀਆਂ ਪਈਆਂ।