- ਆਪ ਪਾਰਟੀ ਦੇ ਅਧਿਕਾਰਤ ਹੈਂਡਲ ਤੋਂ 1 ਨਵੰਬਰ ਦੀ ਬਹਿਸ ਦਾ ਟੀਣਰ ਜਾਰੀ
ਚੰਡੀਗੜ੍ਹ, 29 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ 1 ਨਵੰਬਰ ਨੂੰ ਹੋਣ ਵਾਲੀ ਬਹਿਸ ਆਪ ਪਾਰਟੀ ਕਾਫੀ ਜਿਆਦਾ ਬੇਸਬਰੀ ਨਾਲ ਉਡੀਕ ਕਰਦੀ ਦਿਖਾਈ ਦੇ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਹੋਏ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਨਵੰਬਰ ਪੰਜਾਬ ਦਾ ਦਿਨ ਹੈ, ਇਸ ਦਿਨ ਪੰਜਾਬ ਦੇ ਸਾਰੇ ਮੁੱਦਿਆਂ ਤੇ ਵਿਸਥਾਰਪੂਰਵਕ ਅਤੇ ਡੂੰਘੀ ਚਰਚਾ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਵਿਰੋਧੀ ਧਿਰਾਂ ਨਾਲ ਐਸਵਾਈਐਲ ਤੇ ਹੀ ਨਹੀਂ ਸਗੋਂ ਪੰਜਾਬ ਦੇ ਸਾਰੇ ਮੁੱਦਿਆਂ ਤੇ ਬਹਿਸ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਾਪਨਾ 1 ਨਵੰਬਰ 1966 ਤੋਂ ਲੈ ਕੇ ਅੱਜ ਤੱਕ ਬਹਿਸ ਹੋਣਾ ਅਤਿ ਜਰੂਰੀ ਹੈ, ਕਿ ਪੰਜਾਬ ਦੀ ਖੇਤੀ ਕਿਸ ਤਰ੍ਹਾਂ ਵਿਗੜ ਗਈ, ਕਿਵੇਂ ਖੇਤੀ ਘਾਟੇ ਦਾ ਧੰਦਾ ਬਣ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਪੰਜਾਬ ਪਾਣੀ ਦ ੀਸਮੱਸਿਆ ਨਾਲ ਜੂਝ ਰਿਹਾ ਹੈ, ਇਸ ਬਹਿਸ ਵਿੱਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਵੀ ਚਰਚਾ ਕਰਨਗੇ ਕਿ ਕਿਸ ਤਰ੍ਹਾਂ ਪਾਣੀ ਲੁੱਟਿਆ ਗਿਆ ਹੈ। ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਜਾਲ ਵਿੱਚ ਕਿਸ ਤਰ੍ਹਾਂ ਫਸਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਦੇਸ਼ ਛੱਡ ਵੱਡੀ ਗਿਣਤੀ ‘ਚ ਵਿਦੇਸ਼ਾਂ ਨੂੰ ਜਾ ਰਹੀ ਹੈ, ਆਖਰ ਕਿਹੜੀ ਮਜ਼ਬੂਰੀ ਹੈ, ਇਸ ਬਾਰੇ ਵੀ ਚਰਚਾ ਕਰਨੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਹਰ ਰੋਜ ਸਰਕਾਰ ਤੇ ਹਮਲਾ ਕਰਨ ਲਈ ਕੋਈ ਨਾ ਕੋਈ ਨਵੀਂ ਗੱਲ ਲੈ ਕੇ ਆਉਂਦੀਆਂ ਹਨ, ਜਿਸ ਕਾਰਨ ਸਮਾਂ ਕਾਫੀ ਬਰਬਾਦ ਹੋ ਜਾਂਦਾ ਹੈ। ਇਸ ਲਈ ਅਸੀਂ ਇਹ ਬਹਿਸ ਦਾ ਪ੍ਰੋਗਰਾਮ ਰੱਖਿਆ ਹੈ ਤਾਂ ਜੋ ਰੋਜਾਨਾ ਝਗੜਾ ਕਰਨ ਦੀ ਥਾਂ ਇੱਕੋ ਸਮੇਂ ਪੰਜਾਬ ਦੇ ਮੁੱਦਿਆਂ ਤੇ ਖੁੱਲ੍ਹ ਕੇ ਗੱਲ ਹੋ ਸਕੇ।