ਚੰਡੀਗੜ੍ਹ, 26 ਦਸੰਬਰ : ਪੰਜਾਬ ਵਿੱਚ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਕਈ ਜਿਲਿ੍ਹਆ ਅੰਮ੍ਰਿਤਸਰ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੱਡੀ ਚਲਾਉਣ ਸਮੇਂ ਸਾਵਧਾਨ ਰਹਿਣ। ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਅੱਜ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 21.7 ਡਿਗਰੀ, ਲੁਧਿਆਣਾ ‘ਚ 22.4, ਪਟਿਆਲਾ ‘ਚ 19.3, ਪਠਾਨਕੋਟ ‘ਚ 22.9, ਗੁਰਦਾਸਪੁਰ ‘ਚ 17.0, ਫਤਿਹਗੜ੍ਹ ਸਾਹਿਬ ‘ਚ 20.2 ਅਤੇ ਮੋਗਾ ‘ਚ 19.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ‘ਚ 7.2 ਡਿਗਰੀ, ਲੁਧਿਆਣਾ ‘ਚ 7.1, ਪਟਿਆਲਾ ‘ਚ 8.7, ਪਠਾਨਕੋਟ ‘ਚ 6.5, ਬਠਿੰਡਾ ‘ਚ 6.2, ਜਲੰਧਰ ‘ਚ 9.3 ਅਤੇ ਮੋਗਾ ‘ਚ 8.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।