ਬਠਿੰਡਾ : ਅੱਜ ਬਠਿੰਡਾ ਦੇ ਕੋਰਟ ਕੰਪਲੈਕਸ ਦੇ ਬਾਹਰ ਬੈਠੀਆਂ ਦੋ ਲੜਕੀਆਂ ਤੇ ਲੜਕੇ ਉੱਪਰ ਮੋਟਰਸਾਈਕਲ ਤੇ ਆਏ ਲੜਕੇ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਉਪਰੰਤ ਲੜਕੀ ਭੱਜ ਕੇ ਟ੍ਰੈਫਿਕ ਖੋਖੇ ਕੋਲ ਗਈ, ਜਿੱਥੋਂ ਟ੍ਰੈਫਿਕ ਕਰਮਚਾਰੀਆਂ ਨੇ ਲੜਕੀ ਨੂੰ ਆਟੋ ਵਿਚ ਬੈਠੇ ਹਸਪਤਾਲ ਭੇਜ ਦਿੱਤਾ। ਮੌਕੇ 'ਤੇ ਮੌਜੂਦ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੀ ਕੰਧ ਨਾਲ ਦੋ ਲੜਕੀਆਂ ਅਤੇ 1 ਲੜਕਾ ਬੈਠੇ ਸਨ ਇਸ ਦੌਰਾਨ ਹੀ ਸਿੱਖ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਅਤੇ ਉਸ ਵੱਲੋਂ ਲੜਕੀ ਨਾਲ ਗੱਲਬਾਤ ਕੀਤੀ ਜਾ ਰਹੀ ਸੀ, ਪਰ ਇਸ ਦੌਰਾਨ ਲੜਕੀ ਵੱਲੋਂ ਉਸ ਦੇ ਥੱਪੜ ਮਾਰ ਦਿੱਤੇ ਗਏ, ਜਿਸ ਤੋਂ ਬਾਅਦ ਲੜਕੇ ਵੱਲੋਂ ਉਸ ਲੜਕੀ ਉੱਪਰ ਗੋਲੀਆਂ ਚਲਾਈਆਂ ਗਈਆਂ ਅਤੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਉਧਰ ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚੇ ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਸੀਸੀਟੀਵੀ ਕੈਮਰੇ ਫਰੋਲੇ ਜਾ ਰਹੇ ਹਨ। ਉਧਰ ਸਰਕਾਰੀ ਹੋਸਟਲ ਵਿਚਲੇ ਡਾਕਟਰ ਅਰਸ਼ਦ ਗੋਇਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਪਾਸ ਲੜਕੀ ਨੂੰ ਲਿਆਂਦਾ ਗਿਆ ਉਸ ਦੀ ਮੌਤ ਹੋ ਚੁੱਕੀ ਸੀ। ਮੁੱਢਲੇ ਹਾਲਾਤਾਂ ਤੋਂ ਇਹ ਲਗਦਾ ਹੈ ਕੇ ਲੜਕੀ ਦੀ ਮੌਤ ਗੋਲੀ ਵੱਜਣ ਕਾਰਨ ਹੋਈ ਹੈ।