ਸਰਕਾਰ ਹਰ ਫਰੰਟ ਤੇ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ : ਸਾਬਕਾ ਮੰਤਰੀ ਧਰਮਸੋਤ
ਨਾਭਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨਾਭਾ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਉਨ੍ਹਾਂ ਮੌਸਮ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਸਰਕਾਰ ਉੱਪਰ ਸਵਾਲ ਚੁੱਕਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿਣੀ ਅਤੇ ਕਥਨੀ ਚ ਫਰਕ ਰੱਖਦੀ ਹੈ । ਮੌਸਮ ਨਾਲ ਕਿਸਾਨਾਂ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਹਾਲੇ ਤੱਕ ਸਰਕਾਰ ਵੱਲੋਂ ਮੁਆਵਜ਼ੇ ਸਬੰਧੀ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਜੋ ਕਿ ਸ਼ਰਮਨਾਕ ਹੈ, ਉਨ੍ਹਾਂ ਅੱਜ ਦੇ ਸਿਆਸਤਦਾਨਾਂ ਤੇ ਵੀ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਸਿਆਸਤ ਵਿਚ ਪੁਰਾਣੀ ਸਿਆਸਤ ਦੇ ਮੁਕਾਬਲੇ ਕਾਫੀ ਫਰਕ ਆ ਗਿਆ ਹੈ , ਅੱਜ ਦੀ ਸਿਆਸਤ ਸਿਰਫ ਲੋਕਾਂ ਨੂੰ ਗਰੰਟੀਆਂ ਦੇਣ ਤੱਕ ਸੀਮਤ ਰਹਿ ਗਈ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਬਦਲਾਓ ਤਹਿਤ ਨਵੀਂ ਸਰਕਾਰ ਲਿਆਂਦੀ ਸੀ ਪਰ ਅੱਜ ਪੰਜਾਬ ਦੇ ਲੋਕ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ, ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਸਾਨਾਂ ਦੀ ਬਰਬਾਦ ਹੋਈ ਫਸਲ ਦਾ ਸਰਕਾਰ ਨੂੰ ਤੁਰੰਤ ਮੁਆਵਜਾ ਦੇਣ ਦੀ ਮੰਗ ਕੀਤੀ। ਧਰਮਸੋਤ ਨੇ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ ।