ਬਾਜਵਾ ਦੇ 50 ਬੰਬ ਵਾਲੇ ਬਿਆਨ ਤੋਂ ਬਾਅਦ ਪੁਲਿਸ ਪੁੱਜੀ ਉਨ੍ਹਾਂ ਦੇ ਘਰ, ਜੇਕਰ ਤੁਹਾਨੂੰ ਇਸ ਗੱਲ ਦਾ ਪਤਾ ਸੀ ਤਾਂ ਕਿੱਥੋਂ ਮਿਲੀ ਇਹ ਜਾਣਕਾਰੀ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 13 ਅਪ੍ਰੈਲ 2025 :  ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਇੰਟਰਵਿਊ ਵਿੱਚ ਪੰਜਾਬ ਵਿੱਚ 50 ਗ੍ਰਨੇਡ ਆਉਣ ਬਾਰੇ ਅਤੇ 18 ਵਰਤੇ ਗਏ ਅਤੇ 32 ਬਾਕੀ ਹਨ ਸਬੰਧੀ ਕਿਹਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ ਤੇ ਏਆਈਜੀ ਰਵਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਪੁੱਜੀ। ਜਿਸ ਤੋਂ ਵਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਉਹ ਅੱਜ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਵੱਲੋਂ ਮੀਡੀਆ ਵਿੱਚ ਦਿੱਤੀ ਇੱਕ ਇੰਟਰਵਿਊ ਸਬੰਧੀ ਪੁੱਛਗਿੱਛ ਕਰਨ ਲਈ ਆਏ ਸਨ। ਉਨ੍ਹਾਂ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੇ ਇੰਟਰਵਿਊ ਵਿੱਚ 50 ਗ੍ਰਨੇਡ ਆਏ ਹਨ, ਅਸੀਂ ਉਸ ਸਰੋਤ ਦਾ ਪਤਾ ਲਗਾਉਣ ਤੇ ਹੋਰ ਵੇਰਵੇ ਇੱਕਠੇ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਬਾਜਵਾ ਨੇ ਉਨ੍ਹਾਂ ਨਾਲ ਕੋਈ ਸਹਿਯੋਗ ਨਹੀੌਂ ਦਿੱਤਾ ਗਿਆ।ਇਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਵਿੱਚ 50 ਬੰਬ ਆ ਚੁੱਕੇ ਹਨ ਅਤੇ 18 ਧਮਾਕੇ ਹੋ ਚੁੱਕੇ ਹਨ, ਜਿੰਨ੍ਹਾਂ ਵਿੱਚੋਂ ਇੱਕ ਭਾਜਪਾ ਆਗੂ ਮੰਨੋਰੰਜ਼ਨ ਕਾਲੀਆ ਦੇ ਘਰ ਤੇ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੂਤਰ ਕੇਂਦਰ ਦੀਆਂ ਏਜੰਸੀਆਂ ਵiੱਚ ਹਨ ਤੇ ਉਨ੍ਹਾਂ ਨੇ ਹੀ ਉੇਸ ਨੂੰ ਇਹ ਜਾਣਕਾਰੀ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਜੋ ਪੰਜਾਬ ਦੇ ਹਲਾਤ ਬਣ ਰਹੇ ਹਨ, ਉਹ ਸੂਬਾ ਸਰਕਾਰ ਦੇ ਹੱਥ ਵਿੱਚ ਨਹੀਂ ਹਨ। ਬਾਜਵਾ ਨੇ ਕਿਹਾ ਕਿ ਹਮਲਾ ਉਸ ਤੇ ਵੀ ਹੋ ਸਕਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਜਾਂਚ ਕਰਨ ਲਈ ਆਏ, ਪਰ ਉਨ੍ਹਾਂ ਪੁਲਿਸ ਨੂੰ ਕਿਹਾ ਕਿ ਉਹ ਆਪਣੇ ਸੂਤਰ ਬਾਰੇ ਨਹੀਂ ਦੱਸਣਗੇ। ਬਾਜਵਾ ਨੇ ਕਿਹਾ ਕਿ ਉਨ੍ਹਾਂ ਤਾਂ ਮੱਦਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਲਾਤ ਬੇਕਾਬੂ ਹੋ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਹਨ, ਜੋ ਕਾਨੂੰਨ ਵਿਵਸਥਾ ਨੂੰ ਸਥਿਰ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁਕੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਬਿਨਾ ਕਿਸੇ ਮਕਸਦ ਤੋਂ ਉਸ ਤੇ ਕੋਈ ਐਕਸਨ ਲੈਣਾ ਚਾਹੁੰਦੇ ਹਨ ਤਾਂ ਲੈ ਸਕਦੇ ਹਨ। 

ਜੇਕਰ ਤੁਹਾਨੂੰ 50 ਬੰਬ ਹੋਣ ਬਾਰੇ ਪਤਾ ਸੀ ਤਾਂ ਤੁਹਾਨੂੰ ਇਹ ਜਾਣਕਾਰੀ ਕਿਸ ਤਰ੍ਹਾਂ ਮਿਲੀ : ਮੁੱਖ ਮੰਤਰੀ 
ਪ੍ਰਤਾਪ ਸਿੰਘ ਬਾਜਵਾ ਦੇ ਇਸ ਬਿਆਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਬਾਜਵਾ ਸਾਬ ਜੇਕਰ ਤੁਹਾਨੂੰ 50 ਬੰਬ ਹੋਣ ਬਾਰੇ ਪਤਾ ਸੀ ਤਾਂ ਤੁਹਾਨੂੰ ਇਹ ਜਾਣਕਾਰੀ ਕਿਸ ਤਰ੍ਹਾਂ ਮਿਲੀ। ਕੀ ਉਨ੍ਹਾਂ ਤੇ ਪਾਕਿਸਤਾਨ ਨਾਲ ਸਬੰਧ ਹਨ, ਜੋ ਉੱਥੋਂ ਦੇ ਅੱਤਵਾਦੀ ਉਨ੍ਹਾਂ ਨੂੰ ਸਿੱਧੇ ਫ਼ੋਨ ਕਰਕੇ ਬੰਬਾਂ ਦੀ ਗਿਣਤੀ ਦੱਸ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣਕਾਰੀ ਨਾ ਤਾਂ ਕਿਸੇ ਖੁਫੀਆ ਏਜੰਸੀ ਕੋਲ ਹੈ, ਨਾ ਹੀ ਕੇਂਦਰ ਸਰਕਾਰ ਨੇ ਇਸ ਬਾਰੇ ਕੋਈ ਇਤਲਾਹ ਦਿੱਤੀ ਹੈ। ਫਿਰ ਇਹ ਗੱਲ ਇੱਕ ਵੱਡੇ ਵਿਰੋਧੀ ਨੇਤਾ ਕੋਲ ਕਿਵੇਂ ਪਹੁੰਚੀ। ਮਾਨ ਨੇ ਬਾਜਵਾ ਦੀ ਨਿਯਤ ’ਤੇ ਸਵਾਲ ਚੁੱਕਦੇ ਹੋਏ ਪੁੱਛਿਆ ਕਿ ਜੇ ਇਹ ਗੱਲ ਸਚ ਸੀ, ਤਾਂ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਕਿਉਂ ਨਹੀਂ ਸੂਚਿਤ ਕੀਤਾ। ਕੀ ਉਹ ਲੋਕਾਂ ਦੀ ਮੌਤ ਦੀ ਉਡੀਕ ਕਰ ਰਹੇ ਸਨ ਤਾਂ ਜੋ ਆਪਣੀ ਰਾਜਨੀਤਿਕ ਰੋਟੀ ਸੇਕ ਸਕਣ।