ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ‘ਚ ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸ਼ਿਮਲਾਪੁਰੀ, ਲੁਧਿਆਣਾ ਵਿੱਚ ਪੜ੍ਹਦੀ ਅਦਿਤੀ ਨੇ ਸਾਰੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਲੁਧਿਆਣਾ ਦੇ ਇਸੇ ਸਕੂਲ ਦੀ ਅਲੀਸ਼ਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਅੰਬਰ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਨੇ 645 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਨਤੀਜਾ ਬੋਰਡ ਦੇ ਚੇਅਰਪਰਸਨ ਡਾ: ਸਤਬੀਰ ਬੇਦੀ ਨੇ ਘੋਸ਼ਿਤ ਕੀਤਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ।
ਸੀਐਮ ਭਗਵੰਤ ਮਾਨ ਨੇ 10ਵੀਂ ਦੇ ਨਤੀਜਿਆਂ ਤੇ ਦਿੱਤੀ ਵਧਾਈ
ਸੀਐਮ ਭਗਵੰਤ ਮਾਨ ਨੇ 10ਵੀਂ ਦੇ ਨਤੀਜਿਆਂ ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ X ਤੇ ਲਿਖਿਆ ‘ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ..ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ… ਅੱਵਲ ਆਈਆਂ ਕੁੜੀਆਂ ‘ਚ ਪਹਿਲੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਦਿਤੀ, ਦੂਜੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਲੀਸ਼ਾ ਸ਼ਰਮਾ ਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ… ਸਾਰਿਆਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ… ਬਾਕੀ ਪਾਸ ਹੋਏ ਸਾਰੇ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵੀ ਬਹੁਤ ਬਹੁਤ ਵਧਾਈਆਂ…