ਸੰਗਰੂਰ, 21 ਮਾਰਚ : ਜ਼ਹਿਰੀਲੀ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪਿੰਡ ਗੁੱਜਰਾਂ, ਉਪਲੀ, ਡੰਡੋਲੀ ਵਿੱਚ 11 ਲੋਕਾਂ ਦੀ ਮੌਤ ਤੋਂ ਬਾਅਦ 22 ਮਾਰਚ ਨੂੰ ਸੁਨਾਮ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ ਅੱਜ 5 ਲੋਕਾਂ ਦੀ ਮੌਤ ਹੋ ਗਈ, ਅੱਜ ਸੁਨਾਮ ਵਿੱਚ ਕੁੱਲ ਮਰਨ ਵਾਲਿਆਂ ਦੀ ਗਿਣਤੀ 9 ਅਤੇ ਜ਼ਿਲ੍ਹਾ ਸੰਗਰੂਰ ਵਿੱਚ ਮੌਤਾਂ ਦੀ ਕੁੱਲ ਗਿਣਤੀ 21 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ.ਓ ਸੰਗਰੂਰ ਕਿਰਪਾਲ ਸਿੰਘ ਨੇ ਦਿੱਤੀ। ਹਸਪਤਾਲ ਵਿੱਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ ਲਗਾਤਾਰ ਮਰ ਰਹੇ ਹਨ। ਹੁਣ ਤੱਕ ਕੁੱਲ 40 ਲੋਕ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ 'ਚ ਪਹੁੰਚ ਚੁੱਕੇ ਹਨ, ਜਿਨ੍ਹਾਂ 'ਚੋਂ 10 ਲੋਕ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਅਤੇ 6 ਲੋਕ ਸੰਗਰੂਰ ਦੇ ਹਸਪਤਾਲ 'ਚ ਜ਼ੇਰੇ ਇਲਾਜ ਹਨ। ਜਿਨ੍ਹਾਂ ਵਿੱਚੋਂ ਸੰਗਰੂਰ ਦੇ ਸਿਵਲ ਹਸਪਤਾਲ ਵਿੱਚੋਂ 2 ਮਰੀਜ਼ ਅਤੇ ਰਾਜਿੰਦਰਾ ਹਸਪਤਾਲ ਵਿੱਚੋਂ 1 ਮਰੀਜ਼ ਜ਼ੇਰੇ ਇਲਾਜ ਹਸਪਤਾਲ ਵਿੱਚੋਂ ਫ਼ਰਾਰ ਹੋ ਗਿਆ ਹੈ। ਜਿਨ੍ਹਾਂ ਵਿਚੋਂ 20 ਤਰੀਕ ਨੂੰ ਪਹਿਲੇ ਦਿਨ 4, ਅਗਲੇ ਦਿਨ 21 ਨੂੰ 4 ਅਤੇ ਅਗਲੇ ਦਿਨ 22 ਨੂੰ 8 ਅਤੇ ਅੱਜ 23 ਮਾਰਚ ਨੂੰ 5 ਵਿਅਕਤੀਆਂ ਦੀ ਮੌਤ ਹੋ ਗਈ। ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਤੱਕ 4 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੁਲਜ਼ਮ ਗੁਰਲਾਲ ਸਿੰਘ ਅਤੇ ਉਸ ਦੇ ਤਿੰਨ ਸਾਥੀ ਪਹਿਲਾਂ ਹੀ ਸੰਗਰੂਰ ਪੁਲਿਸ ਦੀ ਹਿਰਾਸਤ ਵਿੱਚ ਹਨ। ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਦਾ ਕਹਿਣਾ ਹੈ ਕਿ ਇੱਕ ਔਰਤ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਉਰਫ਼ ਬੱਬੀ ਵਾਸੀ ਜਖੇਪਲ, ਸੋਮਾ, ਸੰਝੂ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ ਪਿੰਡ ਰੋਗਲਾ ਵਜੋਂ ਹੋਈ ਹੈ।