ਅਬੋਹਰ, 05 ਜੂਨ : ਕਿਲਿਆਂਵਾਲੀ ਬਾਈਪਾਸ ਤੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਰਸ਼ੇਮ ਆਪਣੀ ਸਾਲੇਹਾਰ ਰਜਨੀ (35) ਅਤੇ ਭੂਆ ਸੱਸ ਅੰਗੂਰੀ ਦੇਵੀ ਨੂੰ ਘਰ ਛੱਡਣ ਲਈ ਜਾ ਰਿਹਾ ਸੀ, ਜਦੋਂ ਉਹ ਕਿੱਲਿਆਂਵਾਲੀ ਬਾਈਪਾਸ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਸੜਕ ਤੇ ਡਿੱਗ ਕੇ ਜਖ਼ਮੀ ਹੋ ਗਏ। ਰਾਹਗੀਂਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਹਾਦਸੇ ‘ਚ ਅੰਗੂਰੀ ਦੇਵੀ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦੋਂਕਿ ਤਰਸੇਮ ਅਤੇ ਰਜਨੀ ਦੀ ਹਾਲਤ ਗੰਭੀਰ ਦੇਖਦਿਆਂ ਸ੍ਰੀ ਗੰਗਾਨਗਰ ਦੇ ਹਸਪਤਾਲ ਲਈ ਰੈਫਰ ਕਰਦਿੱਤਾ ਸੀ, ਜਿੱਥੇ ਤਰਸੇਮ ਅਤੇ ਰਜਨੀ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਨੂੰ ਵਾਰਸ਼ਾਂ ਦੇ ਹਵਾਲੇ ਕਰ ਦਿੱਤਾ ਹੈ। ਮ੍ਰਿਤਕ ਤਰਸੇਮ ਦੇ ਇੱਕ ਲੜਕਾ ਅਤੇ ਦੋ ਲੜਕੀਆਂ ਹਨ, ਜਦੋਂ ਕਿ ਰਜਨੀ ਦੇ ਦੋ ਲੜਕੇ ਹਨ।