ਤਰਨਤਾਰਨ, 03 ਸਤੰਬਰ : ਤਰਨਤਾਰਨ 'ਚ ਇਕ ਸਵਿਫਟ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ 'ਚ ਕਾਰ 'ਚ ਬੈਠੀ ਦਰਾਣੀ-ਜਠਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਲਾ ਰਹੇ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਕਾਰ ਚਾਲਕ ਪਰਮਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ ਅਮਨਦੀਪ ਕੌਰ ਤੇ ਭਾਬੀ ਮਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਜੌੜਾ ਨਾਲ ਦੇ ਰਹਿਣ ਵਾਲਾ ਪਰਮਜੀਤ ਸਿੰਘ ਆਪਣੀ ਪਤਨੀ ਅਮਨਦੀਪ ਸਿੰਘ ਅਤੇ ਭਰਜਾਈ ਮਨਪ੍ਰੀਤ ਕੌਰ ਨਾਲ ਐਤਵਾਰ ਸਵੇਰੇ ਕਾਰ ਨੰਬਰ ਪੀਬੀ 02ਬੀ ਵਾਈ 1290 ਵਿੱਚ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਹੋਏ ਸਨ। ਜਦੋਂ ਕਾਰ ਪਿੰਡ ਜੰਡੋਕੇ ਨੇੜੇ ਪੁੱਜੀ ਤਾਂ ਪਿੱਛਿਓਂ ਇੱਕ ਤੇਜ਼ ਰਫ਼ਤਾਰ ਟਰੱਕ ਪੀਬੀ 08 ਐਫ 1523 ਨੇ ਆ ਕੇ ਕਾਰ ਨੂੰ ਦਰੜ ਦਿੱਤਾ। ਕਾਰ ਚਾਲਕ ਪਰਮਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ ਅਮਨਦੀਪ ਕੌਰ ਅਤੇ ਭਾਬੀ ਮਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਬ-ਇੰਸਪੈਕਟਰ ਇਕਬਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਪਰਮਜੀਤ ਸਿੰਘ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਦੋਵੇਂ ਮ੍ਰਿਤਕ ਔਰਤਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।