ਸਮਰਾਲਾ, 26 ਜੂਨ 2024 : ਸਮਰਾਲਾ ਦੇ ਨਜ਼ਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਲੁਧਿਆਣਾ-ਚੰਡੀਗੜ੍ਹ ਹਾਈਵੇ ਉੱਤੇ ਸਵੇਰੇ-ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ।, ਜਿਸ ਵਿੱਚ ਇੱਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇੱਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕਿ ਕੁਝ ਸਮਾਨ ਘਰ ਭੁੱਲ ਗਏ ਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ ਤਾਂ ਲੁਧਿਆਣਾ ਸਾਇਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਨਾਲ ਰੇਸਰ ਬਾਈਕਰ ਸਵਾਰ ਤੇ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਕਟਿਵਾ ਚਲਾ ਰਿਹਾ ਨੋਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਸਮਰਾਲਾ ਲਿਆਂਦਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਬਾਇਕ ਨੂੰ ਅੱਗ ਲੱਗ ਗਈ ਜਿਸ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਬੁਝਾਇਆ ਗਿਆ। ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਪਤਨੀ ਪਰਮਿੰਦਰ ਸਿੰਘ (50) ਵਾਸੀ ਹੇਡੋਂ ਤੇ ਤੋਰ ਤੇ ਹੋਈ ਹੈ ਜਦਕਿ ਮੋਟਰਸਾਈਕਲ ਸਵਾਰ ਨੋਜਵਾਨ ਦੀ ਪਛਾਣ ਵਿਵੇਕ ਵਾਸੀ (42) ਚੰਡੀਗੜ੍ਹ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਹੇਡੋਂ ਵਜੋਂ ਹੋਈ ਹੈ। ਸਿਵਲ ਹਸਪਤਾਲ ਸਮਰਾਲਾ ਦੇ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਐਕਟੀਵਾ ਸਵਾਰ ਔਰਤ ਤੇ ਰੇਸਰ ਬਾਈਕ ਸਵਾਰ ਨੌਜਵਾਨ ਦੀ ਵੀ ਮੌਕੇ ਉੱਤੇ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹਾਲਤ ਵਿੱਚ ਸਾਡੇ ਕੋਲ ਲਿਆਂਦਾ ਗਿਆ ਜਿਸ ਦਾ ਇਲਾਜ ਚੱਲ ਰਿਹਾ ਹੈ।