ਅੰਤਰਰਾਸ਼ਟਰੀ ਡਰਗ ਤਸਕਰਾਂ ਦੇ ਤਿੰਨ ਮੈਂਬਰ ਹਥਿਆਰ, ਹੈਰੋਇਨ, 19 ਲੱਖ ਦੀ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਕਾਬੂ

ਗੁਰਦਾਸਪੁਰ, 1 ਦਸੰਬਰ 2024 : ਗੁਰਦਾਸਪੁਰ ਪੁਲਿਸ ਅਤੇ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਇੱਕ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ 19 ਲੱਖ 80 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ, 288 ਗ੍ਰਾਮ ਹੈਰੋਇਨ ,ਇੱਕ ਪਿਸਤੌਲ 32 ਬੋਰ, ਤਿੰਨ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ । ਮਾਮਲੇ ਵਿੱਚ ਦੋ ਹੋਰ ਬੇਪਿਆ ਨੂੰ ਨਾਮ ਜਿਹਾ ਤੂੰ ਦਿੱਤਾ ਗਿਆ ਹੈ ਜਿਨਾਂ ਵਿੱਚੋਂ ਇੱਕ ਗਿਰੋਹ ਦਾ ਸਰਗਾਨਾ ਸੋਨੂ ਨਾਮਕ ਨੌਜਵਾਨ ਕਨੇਡਾ ਤੋਂ ਇਹ ਗਿਰੋ ਚਲਾ ਰਿਹਾ ਹੈ। ਗੁਰਦਾਸਪੁਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ.ਪੀ ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆਂ ਕਿ ਕਿ ਐੱਸਐੱਸਪੀ ਦਾਯਮਾ ਹਰੀਸ਼ ਕੁਮਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ 'ਚ ਥਾਣਾ ਦੀਨਾਨਗਰ ਦੀ ਪੁਲਿਸ ਨੇ ਸ਼ੂਗਰ ਮਿੱਲ ਪਨਿਆੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਵਾਹਨਾਂ ਦੀ ਚੈਕਿੰਗ ਦੌਰਾਨ ਮੁਲਜ਼ਮ ਅਮਨਦੀਪ ਸਿੰਘ ਵਾਸੀ ਮੀਰਾ ਸਾਹਿਬ ਜ਼ਿਲ੍ਹਾ ਜੰਮੂ, ਅਵਨੀਤ ਸਿੰਘ ਉਰਫ਼ ਅਬੀ ਵਾਸੀ ਮੁਹੰਮਦ ਯਾਰ ਥਾਣਾ ਆਰਐੱਸ ਪੁਰਾ ਜੰਮੂ ਅਤੇ ਦਵਿੰਦਰ ਕੁਮਾਰ ਉਰਫ਼ ਰਾਹੁਲ ਵਾਸੀ ਚੱਕ ਮੁਹੰਮਦ ਜੰਮੂ, ਜੋ ਕਿ ਬਲੇਰੋ ਗੱਡੀ ਵਿੱਚ ਸਵਾਰ ਸਨ, ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ। ਡੀਐੱਸਪੀ ਨਾਰਕੋਟਿਕਸ ਅਜੈ ਕੁਮਾਰ ਦੀ ਹਾਜ਼ਰੀ ਵਿੱਚ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 288 ਗ੍ਰਾਮ ਹੈਰੋਇਨ ਅਤੇ 16 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਸ਼ਕਤੀ ਕੁਮਾਰ ਵਾਸੀ ਨੌਗਰਾ ਬਿਸ਼ਨਾਹ ਜੰਮੂ ਹੈਰੋਇਨ ਦੀ ਤਸਕਰੀ ਦਾ ਧੰਦਾ ਕਰਦਾ ਹੈ। ਉਸ ਨੇ ਹੀ ਉਸ ਨੂੰ ਕਾਰ ਅਤੇ ਡਰੱਗ ਮਨੀ ਦੇ ਕੇ ਅੰਮ੍ਰਿਤਸਰ ਤੋਂ ਹੈਰੋਇਨ ਖਰੀਦਣ ਲਈ ਭੇਜਿਆ ਸੀ। ਪੁਲਿਸ ਨੇ ਚਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਅਵਨੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਜੰਮੂ ਤੋਂ 32 ਬੋਰ ਦਾ ਪਿਸਤੌਲ, ਤਿੰਨ ਜਿੰਦਾ ਕਾਰਤੂਸ ਅਤੇ 3 ਲੱਖ 1 ਹਜ਼ਾਰ 100 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਵਨੀਤ ਸਿੰਘ ਉਰਫ ਅਬੀ ਦੀ ਜੇਲ੍ਹ ਵਿੱਚ ਸੋਨੂੰ ਦੇ ਭਰਾ ਨਾਲ ਦੋਸਤੀ ਹੋਈ ਸੀ ਅਤੇ ਉਸ ਦੇ ਜ਼ਰੀਏ ਹੀ ਸੋਨੂੰ ਅਵਨੀਤ ਦੇ ਸੰਪਰਕ ਵਿੱਚ ਆਇਆ ਸੀ ਅਤੇ ਅਵਨੀਤ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਨਸ਼ੇ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜੰਮੂ ਤੋਂ ਹੈਰੋਇਨ ਦੀ ਖੇਪ ਲੈ ਕੇ ਅੰਮ੍ਰਿਤਸਰ ਜਾ ਰਹੇ ਸਨ। ਜਿਨ੍ਹਾਂ ਨੂੰ ਰਸਤੇ ਵਿੱਚ ਹੀ ਫੜ ਲਿਆ ਗਿਆ। ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।