
ਜਲੰਧਰ, 20 ਫਰਵਰੀ 2025 : ਸ਼ਹਿਰ ਦੇ ਫੁੱਟਬਾਲ ਚੌਂਕ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਪੰਕਜ ਕੁਮਾਰ (31), ਮੋਹਿਤ ਕੁਮਾਰ (30) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਫੁੱਟਬਾਲ ਚੌਂਕ ਵਿੱਚ ਹਸਪਤਾਲ ਨੇੜੇ ਪੁੱਜੇ ਤਾਂ ਇੱਕ ਗੱਡੀ ਦੀ ਗਾਇਡ ਨਾਲ ਟਕਰਾ ਗਈ, ਜਿਸ ਕਾਰਨ ਉਹ ਡਿੱਗ ਪਏ ਅਤੇ ਪਿੱਛੇ ਆਉਂਦੀ ਮਹਿੰਦਰਾ ਪਿਕਅਪ ਜੋ ਸਬਜੀਆਂ ਨਾਲ ਭਰੀ ਹੋਈ ਸੀ, ਦੋਵੇਂ ਨੌਜਾਵਨਾਂ ਉੱਪਰ ਦੀ ਲੰਘ ਗਈ, ਜਿਸ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਦੋਵੇਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿੱਤੀ ਹੈ।ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਮਹਿੰਦਰਾ ਪਿਕਅਪ ਨੂੰ ਕਬਜੇ ‘ਚ ਲੈ ਲਿਆ ਹੈ।