ਬਠਿੰਡਾ, 25 ਜੂਨ 2024 : ਗਰਮੀ ਤੋਂ ਬਚਣ ਲਈ ਗਏ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਲਈ ਗਏ ਸੀ। ਸਾਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਵੱਲੋਂ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ’ਤੇ ਨਹਾਉਣ ਲਈ ਆਏ ਸਨ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਿਆ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ NDRF ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਇਸ ਮੌਕੇ ’ਤੇ ਪੁੱਜੇ ਐਸਐਸਓ ਥਰਮਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਬਠਿੰਡਾ ਦੀ ਸਰਹਿੰਦ ਨਹਿਰ ’ਚ ਨਹਾਉਣ ਲਈ ਆਏ ਸਨ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਏ ,ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। NDRF ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਨੌਜਵਾਨ ਦੀ ਪਛਾਣ ਰਾਹੁਲ ਵਾਸੀ ਜੈਪੁਰ, ਰਾਜਸਥਾਨ ਵਜੋਂ ਹੋਈ ਹੈ, ਜਦਕਿ ਦੂਜੇ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੋਵਾਂ ਨੌਜਵਾਨਾਂ ਦੀ ਭਾਲ ਜਾਰੀ ਹੈ