ਚੰਡੀਗੜ੍ਹ, 30 ਮਾਰਚ : ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੇਰ ਸ਼ਾਮ ਫਰੀਦਾਬਾਦ ਵਿਚ ਨਗਰ ਨਿਗਮ ਫਰੀਦਾਬਾਦ ਦਫਤਰ ਵਿਚ ਕੰਮ ਕਰਦੇ ਮੈਡੀਕਲ ਅਧਿਕਾਰੀ ਨੀਤਿਸ਼ ਪਰਵਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ। ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਫਰੀਦਾਬਾਦ ਵਿਚ ਐਫਆਈਆਈ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਨੀਤਿਸ਼ ਪਰਵਲ ਵੱਲੋਂ ਸ਼ਿਕਾਇਤਕਰਤਾ ਤੋਂ ਬਲਕ ਵੇਸਟ ਜਰਨੇਟ ਦੇ ਇੰਪੈਨਲਮੈਂਟ ਦਾ ਪ੍ਰਮਾਣ ਪੱਤਰ ਜਾਰੀ ਕਰਨ ਦੇ ਬਦਲੇ ਵਿਚ 3 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀ ਨੂੰ ਫੜਣ ਲਈ ਯੋਜਨਾ ਬਣਾਈ ਗਈ ਅਤੇ ਵਿਜੀਲੈਂਸ ਟੀਮ ਨੇ ਦੋਸ਼ੀ ਨੂੰ 3 ਲੱਖ ਰੁਪਏ ਦੀ ਰਿਸ਼ਵਤ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ। ਇਹ ਪੂਰੀ ਕਾਰਵਾਈ ਗਵਾਹਾਂ ਦੇ ਸਾਹਮਣੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ। ਇਸ ਮਾਮਲੇ ਵਿਚ ਸਾਰੇ ਸਬੂਤ ਇਕੱਠੇ ਕਰਦੇ ਹੋਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਬਿਊਰੋ ਦੇ ਬੁਲਾਰੇ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਦੇ ਬਦਲੇ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹਰਿਆਣਾ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-180-2022 ਜਾਂ 1064 'ਤੇ ਦੇਣ।