- ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ : ਮੁੱਖ ਮੰਤਰੀ
ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਰਾਜਪਾਲ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦਾ ਬਜਟ 3 ਮਾਰਚ ਤੋਂ ਸ਼ੁਰੂ ਹੋਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ "ਵਿਧਾਨ ਸਭਾ ਦਾ ਸੈਸ਼ਨ" ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ। ਜ਼ਿਕਰਯੋਗ ਹੈ ਕਿ ਪਿਛਲੇ ਪੰਜਾਬ ਮੰਤਰੀ ਦੀ ਮੀਟਿੰਗ ਵਿੱਚ 3 ਮਾਰਚ ਤੋਂ ਵਿਧਾਨ ਸਭਾ ਬਜਟ ਸੈਸ਼ਨ ਬਲਾਉਣ ਦਾ ਫੈਸਲਾ ਕੀਤਾ ਗਿਆ ਸੀ। ਜਿਸ ਸਬੰਧੀ ਮਨਜ਼ੂਰੀ ਵਾਸਤੇ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਸੀ। ਪ੍ਰੰਤੂ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਵਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਜਿਸ ਦੀ ਬੀਤੇ ਕੱਲ੍ਹ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਇਸ ਦੌਰਾਨ ਰਾਜਪਾਲ ਦੇ ਵਕੀਲ ਨੇ ਕਿਹਾ ਸੀ ਕਿ ਰਾਜਪਾਲ ਵੱਲੋਂ ਸੈਸ਼ਨ ਬਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਅਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਦਾ ਵਾਅਦਾ ਵੀ ਪੂਰਾ ਕਰ ਸਕਦੀ
ਸੁਪਰੀਮ ਕੋਰਟ ਤੋਂ ਮਿਲੀ ਰਾਹਤ ਤੋਂ ਬਾਅਦ ਮਾਨ ਸਰਕਾਰ ਨੇ ਹੁਣ ਬਜਟ ਸੈਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਕੈਬਨਿਟ ਅਤੇ ਹੋਰ ਮੰਤਰੀ ਆਪਣੇ ਪੱਧਰ 'ਤੇ ਬਜਟ ਨੂੰ ਲੈ ਕੇ ਵਿਚਾਰਾਂ ਕਰਨ 'ਚ ਲੱਗੇ ਹੋਏ ਹਨ। ਮਾਨ ਸਰਕਾਰ 10 ਮਾਰਚ ਨੂੰ ਬਜਟ ਪੇਸ਼ ਕਰੇਗੀ। ਉਮੀਦ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਅਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਜਮ੍ਹਾ ਕਰਵਾਉਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਸਕਦੀ ਹੈ। ਇਸ ਬਜਟ ਸੈਸ਼ਨ ਵਿੱਚ ਔਰਤਾਂ ਅਤੇ ਲੜਕੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦੇ ਵਾਅਦੇ ਤੋਂ ਇਲਾਵਾ ਪੰਜਾਬ ਸਰਕਾਰ ਕਈ ਵਿਕਾਸ ਕੰਮਾਂ ਬਾਰੇ ਅਤੇ ਹੋਰ ਅਹਿਮ ਐਲਾਨ ਵੀ ਕਰ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੁੜ ਮੀਟਿੰਗ ਕਰਕੇ ਤਿਆਰ ਕੀਤੇ ਰੋਡ ਮੈਪ 'ਤੇ ਚਰਚਾ ਕਰ ਸਕਦੇ ਹਨ। ਸੀਐਮ ਮਾਨ ਇਸ ਬਜਟ ਸੈਸ਼ਨ ਨੂੰ ਅਗਲੇ ਸਾਲਾਂ ਲਈ ਅਹਿਮ ਮੰਨ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਪੰਜਾਬ ਸਰਕਾਰ 'ਤੇ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਤਾਰ ਦੋਸ਼ ਲਾਉਂਦੀਆਂ ਆ ਰਹੀਆਂ ਹਨ।