ਪੰਜਾਬ

ਨਵੀਂ ਸੋਚ ਨੂੰ ਇੰਡਸਟਰੀ ਦਾ ‘ਗ੍ਰੀਨ ਸਿਗਨਲ’
ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ ਸਿਰਫ 17 ਦਿਨਾਂ ‘ਚ ਹੀ ਸਨਅਤਕਾਰਾਂ ਨੂੰ ਮਿਲੀਆਂ ਸਾਰੀਆਂ ਪ੍ਰਵਾਨਗੀਆਂ ਉਦਯੋਗਪਤੀਆਂ ਨੇ ਮੁੱਖ ਮੰਤਰੀ ਦੀ ਇਸ ਨਵੀਨਤਾਕਾਰੀ ਪਹਿਲ ਦੀ ਕੀਤੀ ਸ਼ਲਾਘਾ ਸਾਡਾ ਉਦੇਸ਼ ਉਦਯੋਗ ਅਨੁਕੂਲ ਮਾਹੌਲ ਪ੍ਰਦਾਨ ਕਰਕੇ ਵੱਧ ਤੋਂ ਵੱਧ ਨਿਵੇਸ਼ ਲੈ ਕੇ ਆਉਣਾ: ਭਗਵੰਤ ਮਾਨ ਚੰਡੀਗੜ੍ਹ, 13 ਜੂਨ : ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ....
ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਜ਼ਿੰਦਾ ਸੜੇ ਸੱਤ ਹਜ਼ਾਰ ਚੂਚੇ
ਖੰਨਾ , 12 ਜੂਨ : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਐਤਵਾਰ ਦੇਰ ਰਾਤ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਟਰੱਕ 'ਚ ਲੱਦਿਆ ਸੱਤ ਹਜ਼ਾਰ ਚੂਚੇ ਸੜ ਕੇ ਸੁਆਹ ਹੋ ਗਏ। ਟਰੱਕ ਦੇ ਪਿਛਲੇ ਹਿੱਸੇ ਵਿੱਚ ਭਿਆਨਕ ਅੱਗ ਲੱਗ ਗਈ, ਪਰ ਡਰਾਈਵਰ ਨੂੰ ਪਤਾ ਵੀ ਨਹੀਂ ਲੱਗਾ। ਹਾਈਵੇਅ 'ਤੇ ਮੌਜੂਦ ਲੋਕਾਂ ਦੇ ਰੌਲੇ-ਰੱਪੇ 'ਤੇ ਟਰੱਕ ਡਰਾਈਵਰ ਨੇ ਟਰੱਕ ਨੂੰ ਉਦੋਂ ਤੱਕ ਰੋਕ ਲਿਆ, ਜਦੋਂ ਤੱਕ ਪੂਰਾ ਟਰੱਕ ਅਤੇ ਉਸ ਵਿੱਚ ਮੌਜੂਦ ਸੱਤ ਹਜ਼ਾਰ ਮੁਰਗੇ ਸੜ ਗਏ। ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਸੜਦੀ....
ਸਿਵਲ ਸਰਜਨ ਸਰਕਾਰੀ ਹਸਪਤਾਲਾਂ ’ਚ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ : ਡਾ. ਬਲਬੀਰ ਸਿੰਘ
ਚੰਡੀਗੜ੍ਹ, 12 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਵੀ ਮਰੀਜ਼ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੇਵਾ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਾ. ਬਲਬੀਰ ਸਿੰਘ ਅੱਜ....
ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ
ਪੁਲਿਸ ਟੀਮਾਂ ਨੇ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ ਚੰਡੀਗੜ੍ਹ, 12 ਜੂਨ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ....
ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਦਿੱਲੀ ਹਵਾਈ ਅੱਡੇ ਤੇ ਵਿਜੀਲੈਂਸ ਨੇ ਰੋਕਿਆ
ਚੰਡੀਗੜ੍ਹ, 12 ਜੂਨ : ਵਿਜੀਲੈਂਸ ਦੇ ਵਲੋਂ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਦਿੱਲੀ ਹਵਾਈ ਅੱਡੇ ਤੇ ਰੋਕ ਲਿਆ। ਕਾਂਗੜ ਕੈਨੇਡਾ ਜਾਣ ਦੀ ਫਿਰਾਕ ਵਿਚ ਸਨ। ਦੱਸ ਦਈਏ ਕਿ, ਸਾਬਕਾ ਮੰਤਰੀ ਕਾਂਗੜ ਵਿਜੀਲੈਸ ਜਾਂਚ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਖਿਲਾਫ਼ ਐਲਓਸੀ ਵੀ ਜਾਰੀ ਕੀਤਾ ਗਈ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਦਿੱਲੀ ਹਵਾਈ ਅੱਡੇ ਤੋਂ ਅੱਜ ਸਾਬਕਾ ਮੰਤਰੀ ਕਾਂਗੜ ਕੈਨੇਡਾ ਜਾਣ ਦੀ ਤਿਆਰੀ ਵਿਚ ਸਨ, ਪਰ ਵਿਜੀਲੈਂਸ ਨੇ ਜਹਾਜ਼ ਦੀ ਬਾਰੀ ਨੂੰ ਹੱਥ ਪੈਣ ਤੋਂ ਪਹਿਲਾਂ ਹੀ ਕਾਂਗੜ ਨੂੰ ਰੋਕ ਲਿਆ....
ਮੋਗਾ ਵਿਚ ਦਿਨ ਦਿਹਾੜੇ ਸੁਨਿਆਰੇ ਨੂੰ ਗੋਲੀਆਂ ਮਾਰ ਕੇ ਗਹਿਣੇ ਲੁੱਟੇ, ਇੱਕ ਦਾ ਗੋਲੀਆਂ ਮਾਰ ਕੇ ਕਤਲ
ਮੋਗਾ, 12 ਜੂਨ : ਮੋਗਾ ਦੇ ਰਾਮਗੰਜ ਬਜ਼ਾਰ ਵਿਚ ਅੱਜ ਦਿਨ ਦਿਹਾੜੇ ਸੁਨਿਆਰੇ ਨੂੰ ਗੋਲੀਆਂ ਮਾਰ ਕੇ ਗਹਿਣੇ ਲੁੱਟ ਲਏ ਗਏ। ਜਾਣਕਾਰੀ ਮੁਤਾਬਿਕ, ਦੁਪਹਿਰ ਕਰੀਬ ਸਵਾ ਦੋ ਵਜੇ 5 ਅਣਪਛਾਤੇ ਵਿਅਕਤੀ ਸੋਨੇ ਦੇ ਗਹਿਣੇ ਖ਼ਰੀਦਣ ਬਹਾਨੇ ਰਾਮਗੰਜ ਸਥਿਤ ਏਸ਼ੀਆ ਜਵੈਲਰਜ਼ ਦੀ ਦੁਕਾਨ ਵਿਚ ਦਾਖ਼ਲ ਹੋਏ। ਇਸੇ ਦੌਰਾਨ ਜਦੋਂ ਸੁਨਿਆਰਾ ਵਿੱਕੀ ਜਦੋਂ ਗਹਿਣੇ ਵਿਖਾ ਰਿਹਾ ਸੀ ਤਾਂ ਉਕਤ ਪੰਜ ਹਮਲਾਵਰਾਂ ਨੇ ਵਿੱਕੀ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਵਿੱਕੀ ਜ਼ਖਮੀ ਹੋ ਗਿਆ ਅਤੇ ਉਕਤ ਲੁਟੇਰੇ ਕੁੱਝ ਹੀ ਮਿੰਟਾਂ....
ਪੰਜਾਬ ਸਰਕਾਰ ਦੀ ਲੰਮੀ ਪੁਲਾਂਘ; ਸਾਲ 2047 ਤੱਕ 10% ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਕਰ ਰਿਹੈ ਵਿਜ਼ਨ ਦਸਤਾਵੇਜ਼ ਤਿਆਰ 
2030 ਤੱਕ 7.5 ਫੀਸਦੀ ਦੀ ਵਿਕਾਸ ਦਰ ਹਾਸਲ ਕਰਨ ਦਾ ਇਰਾਦਾ ਯੋਜਨਾ ਵਿਭਾਗ ਦਾ ਇਹ ਵਿਆਪਕ ਦਸਤਾਵੇਜ਼ ਥੋੜ੍ਹੇ ਸਮੇਂ (2030) ਅਤੇ ਲੰਬੇ ਸਮੇਂ (2047) ਦੇ ਟੀਚਿਆਂ ਨੂੰ ਕਰੇਗਾ ਉਜਾਗਰ ਕਿਹਾ, ਮਾਨ ਸਰਕਾਰ ਪ੍ਰਭਾਵਸ਼ਾਲੀ ਆਰਥਿਕ ਨੀਤੀਆਂ ਅਤੇ ‘ਸਰਕਾਰ ਤੁਹਾਡੇ ਦੁਆਰ’ ਵਰਗੇ ਲੋਕ ਪੱਖੀ ਪ੍ਰੋਗਰਾਮਾਂ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ....
ਸਰਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਵਿਨੇਸ਼
ਖਟਕੜ, 11 ਜੂਨ : ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਪ੍ਰਦਰਸ਼ਨ ਕਰ ਰਹੇ ਭਲਵਾਨਾਂ ਦਾ ਮੰਨਣਾ ਹੈ ਕਿ ਸਰਕਾਰ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐਫ.ਆਈ.) ਦੇ ਪ੍ਰਧਾਨ ਜੋ ਕਿ ਉੱਤਰ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀ ਹਨ, ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੋ ਵਾਰ ਦੀ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਨੇ ਪੰਜਾਬ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਜਾਣ ਦੌਰਾਨ ਮੀਡੀਆ ਨਾਲ ਗੱਲਬਾਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਲਵਾਨਾਂ ਦੀ....
ਪੰਜਾਬ ਤਿੰਨ ਲੱਖ ਕਰੋੜ ਦੇ ਕਰਜ਼ੇ ਹੇਠ ਦੱਬਿਆ ਹੋਇਆ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਮਾਨ ਸਰਕਾਰ ਪਤੰਗ ਉਡਾਉਣ ਵਾਲੇ ਨੂੰ 5 ਲੱਖ ਦਾ ਇਨਾਮ ਦੇਵੇਗੀ : ਸੁਖਪਾਲ ਸਿੰਘ ਖਹਿਰਾ
ਚੰਡੀਗੜ੍ਹ, 11 ਜੂਨ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਟਵੀਟ ਕਰਕੇ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ 'ਤੇ ਵੀ ਵਿਅੰਗ ਕੱਸਿਆ ਹੈ। ਕਾਂਗਰਸੀ ਵਿਧਾਇਕ ਖਹਿਰਾ ਨੇ ਕਿਹਾ ਕਿ 'ਆਪ' ਅਤੇ ਇਸ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਰਗੇ ਆਗੂ ਵਿਚਾਰਧਾਰਕ ਤੌਰ 'ਤੇ ਦੀਵਾਲੀਆ ਹਨ। ਉਨ੍ਹਾਂ ਕਿਹਾ ਕਿ ਮੰਤਰੀ ਅਨਮੋਲ ਗਗਨ ਮਾਨ ਪੰਜਾਬ ਵਿੱਚ ਪਤੰਗ ਉਡਾਉਣ ਦੇ ਮੁਕਾਬਲੇ ਕਰਵਾਉਣ ਜਾ ਰਹੇ ਹਨ। ਇਸ ਵਿੱਚ....
ਪੰਜਾਬ ਦੇ ਸੱਭਿਆਚਾਰ ਨੂੰ ਲੈ ਕਿ ਨਵੇਂ ਮੇਲਿਆਂ ਦੀ ਸ਼ੁਰੂਵਾਤ ਕੀਤੀ ਜਾ ਰਹੀ ਹੈ : ਮਾਨ 
ਚੰਡੀਗੜ੍ਹ, 11 ਜੂਨ : ਅੱਜ ਦੀ ਪੀੜੀ ਮੇਲਿਆਂ ਵਿੱਚ ਜਾਣੋ ਹੱਟ ਗਈ ਸੱਭਿਆਚਾਰ ਸੂਬੇ ਦੀ ਪਹਿਚਾਣ ਹੁੰਦੀ ਹੈ। ਰੰਗਲੇ ਪੰਜਾਬ ਦੇ ਸਿਰਲੇਖ ਨਾਲ ਪੰਜਾਬ ਵਿੱਚ ਮੇਲੇ ਕਰਵਾਉਣ ਜਾ ਰਹੇ ਹਾਪੁਰਾਣੇ ਵਿਰਸੇ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਕਿਲਾ ਰਾਏਪੁਰ ਦੀਆਂ ਖੇਡਾਂ ਨੂੰ ਨੈਸ਼ਨਲ ਪੱਧਰ ਤੇ ਮਨਾਇਆ ਜਾ ਰਿਹਾ ਹੈ l ਅੰਨਦਪੁਰ ਸਾਹਿਬ ਦੀ ਧਰਤੀ ਤੇ ਨਿਹੰਗ ਮੇਲਾ ਕਰਵਾਇਆ ਜਾ ਰਿਹਾ ਹੈ। ਹਰ ਸਾਲ ਪੰਜਾਬ ਵਿੱਚ ਨਿਹੰਗ Olmipic ਕਰਵਾਏ ਜਾਣਗੇ lਜਲੰਧਰ ਵਿੱਚ ਪਹਿਲੀ ਵਾਰ ਘੋੜ ਸਵਾਰ ਖੇਡਾਂ ਕਰਵਾਇਆ....
ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ
ਚੰਡੀਗੜ੍ਹ, 11 ਜੂਨ : ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਜ਼ਾਫਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਕ ਰੁਪਇਆ ਵੈਟ ਲਗਾਇਆ ਹੈ। ਹੁਣ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਪਹਿਲਾਂ ਨਾਲੋਂ ਜ਼ਿਆਦਾ ਮਹਿੰਗਾ ਮਿਲੇਗਾ। ਇਹ ਕੀਮਤਾਂ ਰਾਤ 12 ਵਜੇ ਤੋਂ ਲਾਗੂ ਹੋਈਆਂ ਹਨ। ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਇਹ ਵਾਧਾ ਦੂਜੀ ਵਾਰ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਕਰੀਬ 1.08 ਫ਼ੀਸਦੀ ਦੀ ਵੈਟ ਦਰ ਵਿਚ ਵਾਧੇ ਨਾਲ ਪੈਟਰੋਲ ਕਰੀਬ 92 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ‘ਤੇ 1.13 ਫ਼ੀਸਦੀ ਵੈਟ ਦੀ ਦਰ....
ਪੀ.ਐਸ.ਪੀ.ਸੀ.ਐਲ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ : ਈ.ਟੀ.ਓ 
ਚੰਡੀਗੜ੍ਹ, 10 ਜੂਨ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ ਅੱਜ ਤੋਂ ਪੰਜਾਬ ਦੇ ਲਗਭਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੀ.ਐਸ.ਪੀ.ਸੀ.ਐਲ. ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ ਸੂਬੇ ਭਰ....
ਲੁਧਿਆਣਾ ਵਿਚ ਏ.ਟੀ.ਐਮ.'ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ 'ਚੋਂ ਕਰੋੜਾਂ ਦੀ ਲੁੱਟ 
ਲੁਧਿਆਣਾ, 10 ਜੂਨ : ਲੁਧਿਆਣਾ ਵਿਚ ਲੁੱਟ ਦੀ ਵੱਡੀ ਵਾਰਦਾਤ ਵਾਪਰੀ ਹੈ। ਘਟਨਾ ਲੁਧਿਆਣਾ ਦੇ ਰਾਜਪੁਰ ਨਗਰ 'ਚ ਏ.ਟੀ.ਐਮ. 'ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ 'ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਦੇਰ ਰਾਤ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਵੈਨ ਕੰਪਨੀ ਦੇ ਦਫ਼ਤਰ ਦੀ ਹਦੂਦ ਅੰਦਰ ਖੜ੍ਹੀ ਸੀ। ਲੁਟੇਰਿਆਂ ਵਲੋਂ ਕਰੀਬ 7 ਕਰੋੜ ਰੁਪਏ ਦੀ ਲੁੱਟ ਕੀਤੇ ਜਾਣ ਦਾ ਖ਼ਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ....
ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਲਾਟਰੀ ਆਪਰੇਟਰਾਂ, ਜੂਏਬਾਜ਼ਾਂ ਖਿਲਾਫ ਸੂਬਾ-ਪੱਧਰੀ ਕਾਰਵਾਈ
ਪੁਲਿਸ ਟੀਮਾਂ ਨੇ 46610 ਰੁਪਏ ਬਰਾਮਦ ਕਰਕੇ 40 ਐਫ.ਆਈ.ਆਰ. ਕੀਤੀਆਂ ਦਰਜ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ 285 ਪੁਲਿਸ ਟੀਮਾਂ ਨੇ ਜੂਆ ਐਕਟ ਅਧੀਨ ਨਾਮਜ਼ਦ 544 ਵਿਅਕਤੀਆਂ ਦੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਰ-ਕਾਨੂੰਨੀ ਲਾਟਰੀ....
ਅਵਾਰਾ ਪਸ਼ੂਆਂ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਵਾਰਿਸਾਂ ਨੂੰ ਮਿਲੇਗਾ 5 ਲੱਖ ਰੁਪਏ ਮੁਆਵਜ਼ਾ : ਭਗਵੰਤ ਮਾਨ 
ਅਵਾਰਾ ਪਸ਼ੂਆਂ ਦੀ ਸਮੱਸਿਆ ਰੋਕਣ ਲਈ ਨੀਤੀ ਬਣਾਉਣ ਲਈ ਸਹਿਮਤੀ ਮਾਨਸਾ, 10 ਜੂਨ : ਮੰਤਰੀ ਮੰਡਲ ਨੇ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਨੀਤੀ ਤਿਆਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬਾ ਭਰ ਵਿਚ ਇਸ ਸਮੱਸਿਆ ਨਾਲ ਹੋਰ ਕਾਰਗਰ ਢੰਗ ਨਾਲ ਨਜਿੱਠਣ ਵਿਚ ਮਦਦ ਮਿਲੇਗੀ। ਇਹ ਨੀਤੀ ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਸ ਸਮੱਸਿਆ ਦੀ ਰੋਕਥਾਮ ਲਈ ਸਾਰੇ ਪੱਖਾਂ ਨੂੰ ਘੋਖੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅਵਾਰਾ ਪਸ਼ੂਆਂ ਦੇ ਹਮਲੇ....