ਪੰਜਾਬ

ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ
ਮੁਲਜ਼ਮ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਤਰਨਤਾਰਨ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ....
ਪੰਜਾਬ ਸਿਹਤ ਵਿਭਾਗ ਗਰਭਵਤੀ ਔਰਤਾਂ ਦੀ ਸਨਮਾਨਜਨਕ ਜਣੇਪਾ ਦੇਖਭਾਲ ਕਰਨ ਲਈ ਵਚਨਬੱਧ: ਡਾਕਟਰ ਬਲਬੀਰ ਸਿੰਘ
ਪੰਜਾਬ ਦੇ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਮਿਡਵਾਈਫ ਦਿਵਸ ਮੌਕੇ ਪੋਸਟਰ ਕੀਤਾ ਜਾਰੀ ਚੰਡੀਗੜ, 5 ਮਈ : ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਮਿਡਵਾਈਵਜ ਦੁਆਰਾ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਜਣੇਪਾ ਦੇਖਭਾਲ ਪ੍ਰਦਾਨ ਕਰਨ ਵਿੱਚ ਉਨਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦਾ ਇਸ ਸਾਲ ਦਾ ਥੀਮ ‘ਟੂਗੈਦਰ ਅਗੇਨ....
ਮੁੱਖ ਮੰਤਰੀ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ ਸੂਬੇ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪੇਸ਼ਕਦਮੀਆਂ ਦਾ ਕੀਤਾ ਸੁਆਗਤ ਭਗਵੰਤ ਮਾਨ ਨੂੰ ਧਰਤੀ ਨਾਲ ਜੁੜਿਆ ਅਤੇ ਦੂਰਅੰਦੇਸ਼ ਸਿਆਸਤਦਾਨ ਦੱਸਿਆ ਲੁਧਿਆਣਾ, 5 ਮਈ....
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 13 ਗ੍ਰਿਫ਼ਤਾਰ 
ਗੁਰਦਾਸਪੁਰ, 4 ਮਈ : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ ਜਿਹਨਾਂ ਕੋਲੋ ਭਾਰੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਹਥਿਆਰ ਬਰਾਮਦ ਕਿਤੇ ਗਏ ਹਨ ਜੋ ਪਾਕਿਸਤਾਨ ਤੋਂ ਡਰੋਨਾਂ ਜ਼ਰੀਏ....
ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਮਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ....
ਸਰਕਾਰ ਨੇ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ 7.27 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਨਿੱਝਰ
ਚੰਡੀਗੜ੍ਹ, 4 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਨਗਰ ਨਿਗਮ ਮੋਗਾ ਦੇ ਵਿਕਾਸ ਕਾਰਜਾਂ ਲਈ 7.27 ਕਰੋੜ ਰੁਪਏ ਖਰਚਣ ਦੀ ਤਜਵੀਜ਼ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ....
ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ : ਈ.ਟੀ.ਓ.
ਚੰਡੀਗੜ੍ਹ, 4 ਮਈ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਕੁਝ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ....
ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ‘ਤੇ ਲਾਈ ਰੋਕ ਤੋਂ ਬਾਅਦ ਭਗਵੰਤ ਮਾਨ ਦਾ ਨਵੇਂ ਬਣੇ ਭਾਜਪਾਈਆਂ ਨੂੰ ਸਵਾਲ
ਕੀ ਕੈਪਟਨ, ਜਾਖੜ, ਮਨਪੀੑਤ ਬਾਦਲ,ਬੈਂਸ ਭਰਾ, ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ ਅਤੇ ਇੰਦਰ ਅਟਵਾਲ ਵਰਗੇ ਇਸਦਾ ਵਿਰੋਧ ਕਰਨਗੇ?- ਭਗਵੰਤ ਮਾਨ ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਮੁੜ ਹੋਇਆ ਨੰਗਾ : ਭਗਵੰਤ ਮਾਨ ਚੰਡੀਗੜ੍ਹ, 4 ਮਈ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਅਤੇ ਮਾਰਕੀਟ ਫ਼ੀਸ ਵਿੱਚ ਕਟੌਤੀ ਕਰਨ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ‘ਆਪ ਸਰਕਾਰ ਅਤੇ ਭਾਜਪਾ ਆਹਮੋ-ਸਾਹਮਣੇ ਆ ਗਏ ਹਨ। ਅੱਜ ਕੇਂਦਰ ਦੇ ਇਸ ਤੁਗ਼ਲਕੀ....
ਜਗਰਾਓ ‘ਚ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ
ਜਗਰਾਓਂ, 03 ਮਈ (ਰਛਪਾਲ ਸ਼ੇਰਪੁਰੀ) : ਸਥਨਾਕ ਸ਼ਹਿਰ ਦੇ ਸਾਇੰਸ ਕਾਲਜ ਦੇ ਨੇੜੇ ਰਾਏਕੋਟ ਰੋਡ ਤੇ ਇੱਕ ਸਵਿਫਟ ਕਾਰ ਦੇ ਬੇਕਾਬੂ ਹੋ ਗਏ ਦਰੱਖਤ ਨਾ ਟਕਰਾ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਤਰਨਤਾਰਨ ਤੋਂ ਰਾਏਕੋਟ ਨੂੰ ਜਾ ਰਹੇ ਸਨ, ਜਦੋਂ ਉਹ ਦੇਰ ਰਾਤ ਤਕਰੀਬਨ 11 ਵਜੇ ਜਗਰਾਓਂ ਸਾਇੰਸ ਕਾਲਜ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾ ਟਕਰਾ ਗਈ, ਟੱਕਰ ਐਨੀ ਭਿਆਨਕ ਸੀ ਕਿ ਗੱਡੀ ਬੁਰੀ....
ਤੇਜ ਰਫਤਾਰ ਟਰੱਕ ਨੇ ਹਾਦਸਾ ਗ੍ਰਸਤ ਬੱਸ ਨੁੰ ਮਾਰੀ ਟੱਕਰ, ਜਾਂਚ ਕਰ ਰਹੇ ਮੁਲਾਜਮਾਂ ਨੂੰ ਦਰੜਿਆ
ਹਾਦਸੇ ‘ਚ ਏਐਸਆਈ ਤੇ ਹੋਮਗਾਰਡ ਦੇ ਜਵਾਨ ਦੀ ਮੌਤ ਫਤਿਹਗੜ੍ਹ ਸਾਹਿਬ, 03 ਮਈ : ਸ੍ਰੀ ਫਤਿਹਗੜ੍ਹ ਸਾਹਿਬ ਦੇ ਨਬੀਪੁਰ ‘ਚ ਇੱਕ ਸੜਕ ਹਾਦਸੇ ‘ਚ ਦੋ ਮੁਲਾਜਮਾਂ ਦੀ ਮੌਤ ਅਤੇ ਫੌਜ ਦੇ 4 ਜਵਾਨ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਨਬੀਪੁਰ ‘ਚ ਫੌਜ ਦੀਆਂ ਗੱਡੀਆਂ ਦੇ ਕਾਫਲੇ ਨੂੰ ਇੱਕ ਬੱਸ ਨੇ ਟੱਕਰ ਮਾਰ ਦਿੱਤੀ ਸੀ, ਇਸੇ ਹਾਦਸੇ ਦੀ ਜਾਂਚ ਪੜਤਾਲ ਕਰਨ ਲਈ ਨਬੀਪੁਰ ਚੌਂਕੀ ਦੇ ਏਐਸਆਈ ਨਾਜਰ ਸਿੰਘ....
ਸਰਕਾਰ ਨੇ ਆਪਣੇ ਦੋ ਬਜਟਾਂ 'ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ, ਪਰ ਫ਼ਿਰ ਵੀ ਮਾਲੀਏ ਵਿੱਚ ਚੋਖਾ ਵਾਧਾ ਹੋਇਆ: ਵਿੱਤ ਮੰਤਰੀ ਚੀਮਾ
ਮਾਲੀਏ ਵਿੱਚ ਵਾਧਾ ਇਮਾਨਦਾਰ ਮਾਨ ਸਰਕਾਰ ਦੀ ਕਾਮਯਾਬੀ ਅਤੇ ਆਮ ਲੋਕਾਂ ਦੇ ਸਮਰਥਨ ਦਾ ਸਬੂਤ: ਆਪ ਮੰਤਰੀ ਮਾਸਿਕ SGST, IGST, ਆਬਕਾਰੀ, ਸਟੈਂਪ ਅਤੇ ਰਜਿਸਟ੍ਰੇਸ਼ਨ ਦੇ ਮਾਲੀਏ ਵਿੱਚ ਪ੍ਰਸ਼ੰਸਾਯੋਗ ਵਾਧਾ ਦਰਜ ਕੀਤਾ ਗਿਆ, ਵਿੱਤ ਮੰਤਰੀ ਨੇ ਸਾਂਝੇ ਕੀਤੇ ਅੰਕੜੇ ਅਤੇ ਵੇਰਵੇ ਚੀਮਾ ਦਾ ਕਹਿਣਾ ਹੈ ਕਿ ਮਾਲੀਆ ਵਧਣਾ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਨਤੀਜਾ ਹੈ ਚੰਡੀਗੜ੍ਹ, 3 ਮਈ : “ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੇ ਤੀਜੀ ਧਿਰ ਦਾ ਮੁੱਖ ਮੰਤਰੀ ਚੁਣਿਆ ਅਤੇ ਉਹ ਵੀ ਇਤਿਹਾਸਕ ਬਹੁਮਤ ਨਾਲ।....
ਠੀਕਰੀਵਾਲ ‘ਚ ਹੋਏ ਸੜਕ ਹਾਦਸੇ ‘ਚ ਦੋ ਨੌਜਾਵਨਾਂ ਦੀ ਮੌਤ, ਤਿੰਨ ਜਖ਼ਮੀ
ਬਰਨਾਲਾ, 02 ਮਈ (ਗੁਰਭਿੰਦਰ ਗੁਰੀ) : ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਜਾਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (24) ਵਾਸੀ ਰਣਜੀਤ ਨਗਰ ਬਰਨਾਲਾ ਜੋ ਆਪਣੀ ਪਤਨੀ ਤੁਲਸਾ ਰਾਣੀ, ਬੇਟੀ ਹੁਸਨਪ੍ਰੀਤ ਕੌਰ (7) ਅਤੇ ਗੁਰਕੀਰਤ ਕੌਰ (2) ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਰਨਾਲਾ ਤੋਂ ਪਿੰਡ ਸਹਿਜੜਾ ਨੂੰ ਜਾ ਰਿਹਾ ਸੀ, ਜਦੋਂ ਉਹ ਤਕਰੀਬਨ ਰਾਤ 8 ਵਜੇ ਪਿੰਡ ਠੀਕਰੀਵਾਲਾ ਦੇ ਸਕੂਲ ਨੇੜੇ ਪੁੱਜੇ ਤਾਂ ਪਿੰਡ....
ਪੰਜਾਬ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ : ਹਰਪਾਲ ਚੀਮਾ
ਚੰਡੀਗੜ੍ਹ, 2 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪ੍ਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦੋਂ ਕਿ ਅਪ੍ਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਇਥੇ ਜਾਰੀ ਪ੍ਰੈਸ ਬਿਆਨ....
ਮੁੱਖ ਸਕੱਤਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਚੰਡੀਗੜ੍ਹ, 2 ਮਈ : ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 'ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ) ਨੂੰ ਸਖ਼ਤੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਹੈ। ਉਹ ਅੱਜ ਇੱਥੇ ਵਿਖੇ 19ਵੀਂ ਰਾਜ ਪੱਧਰੀ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ....
ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈ : ਭਗਵੰਤ ਮਾਨ
ਰਾਜਪੁਰਾ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ 247 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ 600 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।....